ਪੰਜਾਬ: ਨਕਲੀ CIA ਸਟਾਫ ਵਾਲਿਆਂ ਨੇ ਕਰ ਲਿਆ ਬੰਦਾ ਅਗਵਾ, ਮਹਿਲਾ ਵੀ ਸ਼ਾਮਲ

ਤਰਨਤਾਰਨ- ਤਰਨਤਾਰਨ ‘ਚ ਨਕਲੀ ਸੀਆਈਏ ਸਟਾਫ ਦੀ ਪੁਲਸ ਬਣ ਕੇ ਇੱਕ ਵਿਅਕਤੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਕ ਮਹਿਲਾ ਅਤੇ ਤਿੰਨ ਵਿਅਕਤੀ ਥਾਰ ਗੱਡੀ ਵਿੱਚ ਸਵਾਰ ਹੋ ਕੇ ਆਏ ਅਤੇ ਆਪਣੇ ਆਪ ਨੂੰ ਪੁਲਸ ਕਰਮਚਾਰੀ ਦੱਸਦਿਆਂ ਜ਼ਬਰਦਸਤੀ ਇਕ ਵਿਅਕਤੀ ਨੂੰ ਉਸ ਦੇ ਘਰੋਂ ਨਾਲ ਲੈ ਗਏ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਤਰਨਤਾਰਨ ਪੁਲਸ ਨੇ ਮੁਸਤੈਦੀ ਦਿਖਾਉਂਦਿਆਂ ਕਾਰਵਾਈ ਕੀਤੀ ਅਤੇ ਅਗਵਾ ਕੀਤੇ ਗਏ ਨੌਜਵਾਨ ਨੂੰ ਸੁਰੱਖਿਅਤ ਬਰਾਮਦ ਕਰ ਲਿਆ। ਇਸ ਸਬੰਧੀ ਥਾਣਾ ਸਿਟੀ ਤਰਨ ਤਾਰਨ ਵਿੱਚ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਮੁਲਜ਼ਮਾਂ ਦੀ ਪਹਿਚਾਣ ਕਰਨ ਤੋਂ ਬਾਅਦ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ। ਪੁਲਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ

By Gurpreet Singh

Leave a Reply

Your email address will not be published. Required fields are marked *