ਪੰਜਾਬ ਬਾੜ੍ਹ ਰਾਹਤ: ਮੁੱਖ ਮੰਤਰੀ ਰਾਹਤ ਫੰਡ ਵਿੱਚ ਯੋਗਦਾਨ ਦੇਣ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਯਾਤਰਾ ਇਜਾਜ਼ਤ ਨਕਾਰਨ ’ਤੇ ਉਠਾਏ ਸਵਾਲ, ਭਾਰਤ-ਪਾਕਿਸਤਾਨ ਨੀਤੀ ’ਤੇ ਜਵਾਬ ਮੰਗੇ

ਚੰਡੀਗੜ੍ਹ, 3 ਸਤੰਬਰ – ਪੰਜਾਬ ਸਰਕਾਰ ਵੱਲੋਂ ਬਾੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਰਾਹਤ ਕਾਰਜ ਜਾਰੀ ਹਨ। ਇਸੇ ਕੜੀ ਵਿੱਚ ਰਾਜ ਸਰਕਾਰ ਅਤੇ ਸਮਾਜਿਕ ਸੰਸਥਾਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਏਂ।

ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਹੜ੍ਹ ਪੀੜਤਾਂ ਨੂੰ ਰਾਸ਼ਨ, ਤਰਪਾਲ, ਡਾਕਟਰੀ ਸਹਾਇਤਾ, ਪਸ਼ੂਆਂ ਲਈ ਚਾਰਾ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ। ਪਰੰਤੂ ਪ੍ਰਭਾਵਿਤ ਪਰਿਵਾਰਾਂ ਦੀ ਵੱਡੀ ਗਿਣਤੀ ਦੇ ਕਾਰਨ ਹੋਰ ਵੀ ਵੱਡੇ ਪੱਧਰ ‘ਤੇ ਸਹਾਇਤਾ ਦੀ ਲੋੜ ਹੈ।

ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ “ਮੁੱਖ ਮੰਤਰੀ ਰਾਹਤ ਫੰਡ” ਵਿੱਚ ਆਪਣਾ ਯੋਗਦਾਨ ਪਾਉਣ ਲਈ ਜੁੜਨ। ਇਸ ਲਈ ਸਰਕਾਰ ਵੱਲੋਂ QR ਕੋਡ ਜਾਰੀ ਕੀਤਾ ਗਿਆ ਹੈ ਜਿਸਨੂੰ ਸਕੈਨ ਕਰਕੇ ਸਿੱਧਾ ਰਾਹਤ ਫੰਡ ਵਿੱਚ ਰਕਮ ਭੇਜੀ ਜਾ ਸਕਦੀ ਹੈ। ਇਸਦੇ ਨਾਲ-ਨਾਲ ਲੋਕ ਬੈਂਕ ਖਾਤੇ ਰਾਹੀਂ ਵੀ ਆਪਣੀ ਸਹਾਇਤਾ ਭੇਜ ਸਕਦੇ ਹਨ।

ਸਰਕਾਰ ਨੇ ਕਿਹਾ ਹੈ ਕਿ ਪੰਜਾਬ ਹਮੇਸ਼ਾ ਹਰ ਮੁਸ਼ਕਲ ਘੜੀ ਵਿੱਚ ਇਕੱਠੇ ਖੜ੍ਹਦਾ ਆਇਆ ਹੈ ਅਤੇ ਇਸ ਵਾਰ ਵੀ ਸਾਂਝੀ ਜ਼ਿੰਮੇਵਾਰੀ ਨਾਲ ਹੀ ਹੜ੍ਹ ਪੀੜਤ ਪਰਿਵਾਰਾਂ ਨੂੰ ਸਹਾਰਾ ਦਿੱਤਾ ਜਾ ਸਕਦਾ ਹੈ।

ਅਧਿਕਾਰੀਆਂ ਨੇ ਭਰੋਸਾ ਦਵਾਇਆ ਹੈ ਕਿ ਲੋਕਾਂ ਦੇ ਕੀਮਤੀ ਯੋਗਦਾਨ ਪਾਰਦਰਸ਼ੀ ਤਰੀਕੇ ਨਾਲ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਵਰਤੇ ਜਾਣਗੇ।

By Gurpreet Singh

Leave a Reply

Your email address will not be published. Required fields are marked *