Punjab Floods 2025: ਮੁੱਖ ਮੰਤਰੀ ਭਗਵੰਤ ਮਾਨ, ਮੰਤਰੀ ਤੇ ਵਿਧਾਇਕਾਂ ਨੇ ਲਿਆ ਵੱਡਾ ਫ਼ੈਸਲਾ, ਰਾਹਤ ਕਾਰਜ ਲਈ ਦਾਨ ਕਰੇਗੀ ਇੱਕ ਮਹੀਨੇ ਦੀ ਤਨਖਾਹ

Punjab Floods 2025: ਮੁੱਖ ਮੰਤਰੀ ਭਗਵੰਤ ਮਾਨ, ਮੰਤਰੀ ਤੇ ਵਿਧਾਇਕਾਂ ਨੇ ਲਿਆ ਵੱਡਾ ਫ਼ੈਸਲਾ, ਰਾਹਤ ਕਾਰਜ ਲਈ ਦਾਨ ਕਰੇਗੀ ਇੱਕ ਮਹੀਨੇ ਦੀ ਤਨਖਾਹ

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਪੰਜਾਬ ਵਿੱਚ ਜਿੱਥੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ ਉੱਥੇ ਸੂਬਾ ਸਰਕਾਰ ਹਰ ਮੁਮਕਿਨ ਕੋਸ਼ਿਸ਼ ਕਰ ਰਹੀ ਹੈ ਕਿ ਉਹ ਸੂਬੇ ਦੇ ਲੋਕਾਂ ਨੂੰ ਪੂਰਾ ਸਮਰਥਨ ਦੇ ਸਕੇ ਤੇ ਉਨ੍ਹਾਂ ‘ਤੇ ਆਈ ਇਸ ਵਿਪਦਾ ‘ਚ ਉਨ੍ਹਾਂ ਦੇ ਨਾਲ ਖੜ੍ਹੀ ਹੋ ਸਕੇ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡੇ ਫੈਸਲੇ ਦਾ ਐਲਾਨ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਨਾਲ ਨਾਲ ਸੂਬੇ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਨੇ ਇਹ ਫੈਸਲਾ ਲਿਆ ਹੈ ਕਿ ਉਹ ਆਪਣੀ ਇੱਕ ਇੱਕ ਮਹੀਨੇ ਦੇ ਤਨਖ਼ਾਹ ਦਾਨ ਕਰਨ ਜਾ ਰਹੇ ਹਨ।

ਮੁੱਖ ਮੰਤਰੀ ਨੇ ਸੋਸ਼ਲ ਮੀਡਿਆ ‘ਤੇ ਇੱਕ ਪੋਸਟ ਵਿੱਚ ਕਿਹਾ, “ਕੁਦਰਤ ਦੀ ਮਾਰ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ, ਪਰ ਆਪਾਂ ਰਲ਼ ਮਿਲ ਕੇ ਇਸ ਔਖੀ ਘੜੀ ਵਿੱਚ ਇੱਕ ਦੂਜੇ ਦੇ ਨਾਲ ਖੜ੍ਹੀਏ। ਮੈਂ ਅਤੇ ਸਾਡੇ ਸਾਰੇ ਮੰਤਰੀ ਸਾਹਿਬਾਨ ਤੇ ਵਿਧਾਇਕ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇ ਰਹੇ ਹਾਂ। ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ। ਪਰਮਾਤਮਾ ਅੱਗੇ ਅਰਦਾਸ, ਜਲਦ ਸਾਰੇ ਹਾਲਾਤ ਠੀਕ ਹੋਣਗੇ।”

ਦੱਸ ਦਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਫਿਲਹਾਲ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ ਅਤੇ ਕਈ ਥਾਵਾਂ ‘ਤੇ ਅਜੇ ਵੀ ਰਾਹਤ ਕਾਰਜ ਜਾਰੀ ਹੈ।

By Gurpreet Singh

Leave a Reply

Your email address will not be published. Required fields are marked *