Punjab Floods – ਦਿਲਜੀਤ ਦੋਸਾਂਝ ਨੇ ਮਾਝੇ ਦੇ 10 ਪਿੰਡਾਂ ਨੂੰ ਲਿਆ ਗੋਦ!

ਨੈਸ਼ਨਲ ਟਾਈਮਜ਼ ਬਿਊਰੋ :- ਭਾਰੀ ਮਗਰੋਂ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਇਥੋਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਣ-ਪੀਣ ਦਾ ਸਮਾਨ, ਘਰ ਵਿੱਚ ਪਾਣੀ ਭਰਨ ਕਾਰਨ ਉਥੇ ਰਹਿਣ ਤੇ ਪਸ਼ੂਆਂ ਲਈ ਹਰ ਚਾਰੇ ਤੇ ਮੈਡੀਕਲ ਚੁਣੌਤੀਆਂ ਇਨ੍ਹਾਂ ਸਾਹਮਣੇ ਖੜ੍ਹੀਆਂ ਹਨ। ਇਸ ਦਰਮਿਆਨ ਦਿਲਜੀਤ ਦੋਸਾਂਝ ਦੇ ਸਾਂਝ ਫਾਊਂਡੇਸ਼ਨ ਨੇ ਐਲਾਨ ਕੀਤਾ ਹੈ ਕਿ ਉਹ ਹੋਰ ਗੈਰ-ਸਰਕਾਰੀ ਸੰਗਠਨਾਂ ਅਤੇ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੜ੍ਹ ਰਾਹਤ ਕਾਰਜਾਂ ਦੀ ਹਮਾਇਤ ਲਈ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ 10 ਬਹੁਤ ਪ੍ਰਭਾਵਿਤ ਪਿੰਡਾਂ ਨੂੰ ਗੋਦ ਲੈ ਰਿਹਾ ਹੈ।

ਲਗਾਤਾਰ ਮੀਂਹ ਅਤੇ ਦਰਿਆਵਾਂ ਦੇ ਪਾਣੀ ਵਧਣ ਕਾਰਨ ਕਈ ਪਿੰਡ ਅਤੇ ਖੇਤ ਪਾਣੀ ਵਿੱਚ ਡੁੱਬ ਗਏ ਹਨ। ਲੋਕ ਆਪਣੇ ਘਰ ਛੱਡ ਕੇ ਦੂਜੇ ਪਿੰਡਾਂ ਜਾਂ ਕੈਂਪਾਂ ਵਿੱਚ ਜਾਣ ਲਈ ਮਜਬੂਰ ਹੋ ਰਹੇ ਹਨ। ਅਜਿਹੀ ਸਥਿਤੀ ਵਿੱਚ, ਹਰ ਪਾਸਿਓਂ ਪੰਜਾਬ ਲਈ ਅਰਦਾਸਾਂ ਲਈ ਹੱਥ ਉੱਠ ਰਹੇ ਹਨ ਅਤੇ ਬਹੁਤ ਸਾਰੇ ਲੋਕ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ। ਇਸ ਦੌਰਾਨ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਟੀਮ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਈ ਹੈ। 

ਦਿਲਜੀਤ ਦੋਸਾਂਝ ਦੀ ਟੀਮ ਜ਼ਮੀਨੀ ਪੱਧਰ ਉਤੇ ਲੋਕਾਂ ਦੀ ਮਦਦ ਕਰ ਰਹੀ ਹੈ। ਟੀਮ ਦੇ ਮੈਂਬਰ ਹੜ੍ਹ ਪ੍ਰਭਾਵਿਤ ਪਿੰਡਾਂ ਅਤੇ ਖੇਤਰਾਂ ਵਿੱਚ ਜਾ ਰਹੇ ਹਨ ਅਤੇ ਲੋਕਾਂ ਨੂੰ ਖਾਣ-ਪੀਣ ਦੀਆਂ ਚੀਜ਼ਾਂ, ਸਾਫ਼ ਪੀਣ ਵਾਲਾ ਪਾਣੀ, ਕੱਪੜੇ ਅਤੇ ਦਵਾਈਆਂ ਦੇ ਰਹੀ ਹੈ। 

ਹੜ੍ਹ ਕਾਰਨ ਸਥਿਤੀ ਗੰਭੀਰ
ਦੱਸ ਦੇਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਜਿਵੇਂ ਕਿ ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ ਅਤੇ ਰੋਪੜ ਵਿੱਚ ਲਗਾਤਾਰ ਮੀਂਹ ਅਤੇ ਨਦੀਆਂ ਦੇ ਹੜ੍ਹ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਖੇਤ, ਘਰ ਅਤੇ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਹਨ। ਹਜ਼ਾਰਾਂ ਲੋਕ ਬੇਘਰ ਹੋ ਗਏ ਹਨ ਅਤੇ ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ।

By Gurpreet Singh

Leave a Reply

Your email address will not be published. Required fields are marked *