ਪੰਜਾਬ ਸਰਕਾਰ ਵਲੋਂ 50 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਦਾ ਐਲਾਨ

ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਸੀਐੱਮ ਮਾਨ ਦੀ ਅਗਵਾਈ ਵਿੱਚ ਉਨ੍ਹਾਂ ਦਾ ਰਿਹਾਇਸ਼ ਵਿਖੇ ਹੋਈ। ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲਿਆਂ ਉੱਤੇ ਮੋਹਰ ਲਗਾਈ ਗਈ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 50 ਸਾਲ ਤੋਂ ਵੱਧ ਉਮਰ ਵਾਲੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਏਗੀ ਜਾਵੇਗੀ। ਇਸ ਲਈ 100 ਕਰੋੜ ਦਾ ਬਜਟ ਰੱਖਿਆ ਗਿਆ ਹੈ। ਸਕੀਮ ਲਈ ਰਜਿਸਟ੍ਰੇਸ਼ਨ ਅਪ੍ਰੈਲ ਦੇ ਅੰਤ ਵਿੱਚ ਸ਼ੁਰੂ ਹੋਵੇਗੀ ਅਤੇ ਯਾਤਰਾ ਮਈ ਮਹੀਨੇ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਤੀਰਥ ਯੋਜਨਾ ਬਾਰੇ ਮੀਟਿੰਗ ਵਿੱਚ ਦੱਸਿਆ ਗਿਆ ਕਿ ਸਾਰੀਆਂ ਯਾਤਰਾਵਾਂ ਏਅਰ ਕੰਡੀਸ਼ਨਡ ਵਾਹਨਾਂ ਵਿੱਚ ਕੀਤੀਆਂ ਜਾਣਗੀਆਂ। ਯਾਤਰੀਆਂ ਲਈ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਜਾਵੇਗਾ।

By Gurpreet Singh

Leave a Reply

Your email address will not be published. Required fields are marked *