ਪੰਜਾਬ ਵਾਸੀਆਂ ਨੂੰ ਸਰਕਾਰ ਦਾ ਤੋਹਫ਼ਾ, ਲਿਆ ਗਿਆ ਇਹ ਵੱਡਾ ਫ਼ੈਸਲਾ

ਅਮਰੀਕਾ ਵੱਲੋਂ ਭਾਰਤੀ ਨਾਗਰਿਕਾਂ ਨਾਲ ਵਿਅਹਾਰ ਸ਼ਰਮਨਾਕ: CM ਮਾਨ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਇਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਅੱਜ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਯੋਜਨਾ ਵਿਚ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸ਼ਾਮਲ ਕਰਦਿਆਂ ਇਸਦੇ ਵਿਸਥਾਰ ਦਾ ਐਲਾਨ ਕੀਤਾ ਹੈ, ਜਿਸ ਨਾਲ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਹੁਣ ਨਾਗਰਿਕ ਆਪਣੇ ਘਰ ਬੈਠੇ ਪ੍ਰਾਪਤ ਕਰ ਸਕਣਗੇ। ਇਸ ਪਹਿਲ ਤਹਿਤ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਅਤੇ ਪਾਸਪੋਰਟ ਸਬੰਧੀ ਅਰਜ਼ੀਆਂ ਸਮੇਤ ਹੁਣ 406 ਸੇਵਾਵਾਂ ਦੀ ਡਿਲਿਵਰੀ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਦਿੱਤੀ ਜਾਵੇਗੀ। ਇੱਥੇ ਮਗਸੀਪਾ ਵਿਖੇ ਮੋਟਰਸਾਈਕਲਾਂ ਉੱਤੇ ਸਵਾਰ ‘ਸੇਵਾ ਸਹਾਇਕਾਂ’ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਅਮਨ ਅਰੋੜਾ ਨੇ ਕਿਹਾ ਕਿ 43 ਸੇਵਾਵਾਂ ਨਾਲ 10 ਦਸੰਬਰ, 2023 ਨੂੰ ਸ਼ੁਰੂ ਕੀਤੀ ਗਈ ਇਸ ਯੋਜਨਾ ਤਹਿਤ ਹੁਣ 29 ਪ੍ਰਮੁੱਖ ਵਿਭਾਗਾਂ ਨਾਲ ਸਬੰਧਤ ਕੁੱਲ 406 ਸੇਵਾਵਾਂ ਦਿੱਤੀਆਂ ਜਾਣਗੀਆਂ। ਹੁਣ ਉਪਲੱਬਧ ਸੇਵਾਵਾਂ ਵਿਚ ਡਰਾਈਵਿੰਗ ਲਾਇਸੈਂਸ, ਪਾਸਪੋਰਟ ਅਰਜ਼ੀਆਂ, ਪੁਲਸ ਵੈਰੀਫਿਕੇਸ਼ਨ, ਯੂਟੀਲਿਟੀ ਕੁਨੈਕਸ਼ਨਜ਼, ਜ਼ਿਲ੍ਹਾ ਅਧਿਕਾਰੀਆਂ ਤੋਂ ਐੱਨ.ਓ.ਸੀਜ਼., ਕਿਰਾਏਦਾਰ ਦੀ ਵੈਰੀਫਿਕੇਸ਼ਨ ਅਤੇ ਹੋਰ ਬਹੁਤ ਸਾਰੀਆਂ ਸੇਵਾਵਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ 363 ਹੋਰ ਸੇਵਾਵਾਂ ਦੇ ਵਾਧੇ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜ਼ਰੂਰੀ ਸਰਕਾਰੀ ਸੇਵਾਵਾਂ ਨਾਗਰਿਕਾਂ ਨੂੰ ਬਗ਼ੈਰ ਕਿਸੇ ਦੇਰੀ ਜਾਂ ਬੇਲੋੜੀ ਕਾਗਜ਼ੀ ਕਾਰਵਾਈ ਦੇ ਪ੍ਰਦਾਨ ਕੀਤੀਆਂ ਜਾ ਸਕਣ। ਇਸ ਯੋਜਨਾ ਨੂੰ ਨਾਗਿਰਕਾਂ ਦੇ ਮਿਲੇ ਭਰਵੇਂ ਹੁੰਗਾਰੇ ਦੀ ਗੱਲ ਕਰਦਿਆਂ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ 92000 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਸਨ ਅਤੇ ਸਾਰੀਆਂ ਅਰਜ਼ੀਆਂ ‘ਤੇ ਸਮੇਂ ਸਿਰ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਗੇੜੇ ਮਾਰਨ ਦੀ ਬਜਾਏ ਹੁਣ ਨਾਗਰਿਕਾਂ ਨੂੰ ਉਨ੍ਹਾਂ ਦੇ ਦਸਤਾਵੇਜ਼ ਤੇ ਸਰਟੀਫਿਕੇਟ ਸਿੱਧੇ ਉਨ੍ਹਾਂ ਦੇ ਘਰਾਂ ਤੱਕ ਪਹੁੰਚਾ ਦਿੱਤੇ ਗਏ ਹਨ।

By nishuthapar1

Leave a Reply

Your email address will not be published. Required fields are marked *