ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ-ਪਾਕਿਸਤਾਨ ਵਿਚਕਾਰ ਚੜ੍ਹਦੇ ਤਣਾਅ ਦੇ ਮੱਦੇਨਜ਼ਰ ਪੰਜਾਬ ’ਚ ਸੁਰੱਖਿਆ ਇੰਤਜ਼ਾਮ ਸਖ਼ਤ ਕਰ ਦਿੱਤੇ ਗਏ ਹਨ। ਸਰਹੱਦੀ ਇਲਾਕਿਆਂ ’ਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ, ਜਿਥੇ ਪ੍ਰਸ਼ਾਸਨ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਹਮਲਿਆਂ ਦੇ ਚਲਦਿਆਂ ਸਰਕਾਰ ਨੂੰ ਵੀ ਚਿੰਤਾ ਵੀ ਹੈ ਪਰ ਇਸੇ ਦੇ ਨਾਲ਼ ਸਰਕਾਰ ਮੂੰਹ ਤੋੜ ਜਵਾਬ ਵੀ ਦੇ ਰਹੀ ਹੈ।
ਦੂਜੇ ਪਾਸੇ, BBMB (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਦੇ ਮਸਲੇ ਨੇ ਵੀ ਅੱਜ ਤੇਜ਼ੀ ਫੜ ਲਈ ਹੈ ਤੇ ਮਾਮਲਾ ਭਖਿਆ ਨਜ਼ਰ ਆ ਰਿਹਾ ਹੈ। ਪੰਜਾਬ ਸਰਕਾਰ ਦੀ ਹਿੱਸੇਦਾਰੀ, ਹੱਕਾਂ ਅਤੇ ਅਧਿਕਾਰਾਂ ਨੂੰ ਲੈ ਕੇ ਇਕ ਵੱਡੀ ਉਲਝਣ ਬਣੀ ਹੋਈ ਹੈ।
ਸੂਤਰਾਂ ਅਨੁਸਾਰ ਇਨ੍ਹਾਂ ਦੋਹਾਂ ਅਹਿਮ ਵੱਡੇ ਮਾਮਲਿਆਂ ’ਚ ਬਣ ਰਹੀ ਤਨਾਅਪੂਰਨ ਸਥਿਤੀ ਨੂੰ ਦੇਖਦੇ ਹੋਏ, ਪੰਜਾਬ ਸਰਕਾਰ ਨੇ ਕੱਲ੍ਹ ਸਵੇਰੇ 11 ਵਜੇ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਵਿਸ਼ੇਸ਼ ਤੌਰ ’ਤੇ ਸੁਰੱਖਿਆ ਅਤੇ BBMB ਮਾਮਲੇ ’ਤੇ ਨੀਤੀ ਤੇ ਫੈਸਲੇ ਲੈਣ ਲਈ ਕੀਤੀ ਜਾਵੇਗੀ।
ਇਸ ਮੀਟਿੰਗ ’ਚ ਮੁੱਖ ਮੰਤਰੀ, ਉੱਚ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਮੰਤਰੀ ਸ਼ਾਮਿਲ ਹੋਣਗੇ, ਜਿੱਥੇ ਇਨ੍ਹਾਂ ਦੋਹਾਂ ਮਾਮਲਿਆਂ ‘ਤੇ ਵੱਡਾ ਫੈਸਲਾ ਲਏ ਜਾ ਸਕਦਾ ਨੇ।