ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਅੱਜ ਇੱਕ ਪੱਤਰ ਜਾਰੀ ਕਰਕੇ ਸੂਬੇ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੇ ਆਮ ਤਬਾਦਲਿਆਂ/ਪੋਸਟਿੰਗਾਂ ਨਾਲ ਸਬੰਧਤ ਹਦਾਇਤਾਂ ਅਤੇ ਸਮਾਂ ਸੀਮਾ ਵਧਾਉਣ ਬਾਰੇ ਜਾਣਕਾਰੀ ਦਿੱਤੀ ਹੈ।
ਜਾਰੀ ਕੀਤੇ ਗਏ ਪੱਤਰ ਅਨੁਸਾਰ, ਪ੍ਰਸੋਨਲ ਵਿਭਾਗ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਪੱਤਰ ਨੰਬਰ 07/01/2014-1PP.2(3PP.2)/382-385 ਮਿਤੀ 05.06.2025 ਦੀ ਨਿਰੰਤਰਤਾ ਵਿਚ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਵਿਭਾਗਾਂ/ਸੰਸਥਾਨਾਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੇ ਆਮ ਤਬਾਦਲਿਆਂ ਅਤੇ ਪੋਸਟਿੰਗਾਂ ਦੀ ਜੋ ਸਮਾਂ ਸੀਮਾ ਪਹਿਲਾਂ 23.06.2025 ਤੋਂ 01.08.2025 ਤੱਕ ਨਿਰਧਾਰਤ ਕੀਤੀ ਗਈ ਸੀ, ਉਸ ਨੂੰ ਹੁਣ ਵਧਾ ਕੇ 20.08.2025 ਕਰ ਦਿੱਤਾ ਹੈ।
ਬੁਲਾਰੇ ਨੇ ਕਿਹਾ ਕਿ 20.08.2025 ਤੋਂ ਬਾਅਦ, ਆਮ ਤਬਾਦਲਿਆਂ ਉਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ ਅਤੇ ਇਸ ਤੋਂ ਬਾਅਦ ਕੋਈ ਵੀ ਤਬਾਦਲਾ/ਪੋਸਟਿੰਗ ਸਿਰਫ਼ ਪ੍ਰਸੋਨਲ ਵਿਭਾਗ ਦੁਆਰਾ ਜਾਰੀ 23.04.2018 ਦੀ ਤਬਾਦਲਾ ਨੀਤੀ ਵਿੱਚ ਕੀਤੇ ਗਏ ਉਪਬੰਧਾਂ ਅਨੁਸਾਰ ਹੀ ਕੀਤੀ ਜਾਵੇਗੀ।
ਇਹ ਪੱਤਰ ਰਾਜ ਦੇ ਸਾਰੇ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਾਂ ਦੇ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਿਆਂ ਦੇ ਉਪ-ਮੰਡਲ ਮੈਜਿਸਟ੍ਰੇਟਾਂ, ਰਾਜ ਦੇ ਸਾਰੇ ਬੋਰਡਾਂ/ਕਾਰਪੋਰੇਸ਼ਨਾਂ ਦੇ ਚੇਅਰਮੈਨਾਂ/ਪ੍ਰਬੰਧ ਨਿਰਦੇਸ਼ਕਾਂ ਨੂੰ ਸੰਬੋਧਿਤ ਹੈ।