ਅਮਰਜੀਤ ਚਾਵਲਾ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ SIT

ਗੁਰਪ੍ਰੀਤ ਸਿੰਘ :- ਬਹਿਰੀਨ ਤੋਂ ਆਈ ਔਰਤ ਨਾਲ ਰੇਪ ਕੇਸ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫਆਈਆਰ ਅਤੇ ਇਸ ਤੋਂ ਬਾਅਦ ਦੇ ਘਟਨਾਕ੍ਰਮ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ।

SIT ਦੀ ਅਗਵਾਈ ਫਰੀਦਕੋਟ ਦੇ SSP ਗੁਰਬੰਸ ਬੈਂਸ ਕਰਨਗੇ। ਇਸ ਤੋਂ ਇਲਾਵਾ SSP ਵਿਜੀਲੈਂਸ ਸਿਮਰਨਜੀਤ ਲੰਗ ਅਤੇ DSP ਕਰਨ ਸੰਧੂ ਨੂੰ ਟੀਮ ਦਾ ਮੈਂਬਰ ਬਣਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਜਨਰਲ ਸਕੱਤਰ ਦਵਿੰਦਰ ਸਿੰਘ ਸੋਢੀ ਤੇ ਭੁਪਿੰਦਰ ਸਿੰਘ ਸੇਖੂਪੁਰ, ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ’ਤੇ ਆਧਾਰਤ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ।

ਵਫ਼ਦ ਨੇ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫਆਈਆਰ ਅਤੇ ਇਸ ਤੋਂ ਬਾਅਦ ਦੇ ਘਟਨਾਕ੍ਰਮ ਦੀ ਉੱਚ ਪੱਧਰੀ ਤੇ ਨਿਰਪੱਖ ਜਾਂਚ ਲਈ SIT ਗਠਿਤ ਕਰਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਸੀ।

By Gurpreet Singh

Leave a Reply

Your email address will not be published. Required fields are marked *