ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

ਗੁਰਪ੍ਰੀਤ ਸਿੰਘ :- ਪੰਜਾਬ ਸਰਕਾਰ ਨੇ ‘VB – G RAM G’ ਯੋਜਨਾ ਨੂੰ ਲਾਗੂ ਕਰਨ ਦਾ ਨੌਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸਰਕਾਰ ਨੇ 1 ਜੁਲਾਈ 2026 ਤੋਂ VB-G RAM G (Viksit Bharat – Guarantee for Rozgar and Ajeevika Mission – Gramin) ਨੂੰ ਸੂਬੇ ਵਿੱਚ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

VB-G RAM G ਕਾਨੂੰਨ ਤਹਿਤ ਪੁਰਾਣੇ ਮਨਰੇਗਾ (MGNREGA) ਦੀ ਥਾਂ ਨਵਾਂ ਢਾਂਚਾ ਲਾਗੂ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਅਨੁਸਾਰ ਇਸ ਦਾ ਉਦੇਸ਼ ਪੇਂਡੂ ਰੋਜ਼ਗਾਰ ਅਤੇ ਆਜੀਵਿਕਾ ਨੂੰ ਹੋਰ ਮਜ਼ਬੂਤ ਬਣਾਉਣਾ, ਪਾਰਦਰਸ਼ਤਾ ਵਧਾਉਣਾ ਅਤੇ ਪਿੰਡਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ।

ਇਸ ਯੋਜਨਾ ਤਹਿਤ ਹੁਣ ਮਨਰੇਗਾ ਦੇ 100 ਦਿਨਾਂ ਦੀ ਬਜਾਏ ਹੁਣ ਪੇਂਡੂ ਪਰਿਵਾਰਾਂ ਨੂੰ ਸਾਲਾਨਾ 125 ਦਿਨਾਂ ਦੀ ਗਾਰੰਟੀਸ਼ੁਦਾ ਰੁਜ਼ਗਾਰ ਮਿਲੇਗਾ। ਕਾਮਿਆਂ ਦੀ ਮਿਹਨਤਾਨਾ ਰਕਮ ਹਫ਼ਤਾਵਾਰ ਆਧਾਰ ‘ਤੇ ਸਿੱਧੀ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਭੇਜੀ ਜਾਵੇਗੀ। ਦੱਸ ਦਈਏ ਕਿ ਕੇਂਦਰ ਵੱਲੋਂ ਇਹ ਨਵਾਂ ਪੇਂਡੂ ਰੋਜ਼ਗਾਰ ਕਾਨੂੰਨ ਦੇਸ਼ ਭਰ ਵਿੱਚ 1 ਜੁਲਾਈ ਤੋਂ ਲਾਗੂ ਹੋਵੇਗਾ।

By Gurpreet Singh

Leave a Reply

Your email address will not be published. Required fields are marked *