ਨੈਸ਼ਨਲ ਟਾਈਮਜ਼ ਬਿਊਰੋ :- ਸੀ. ਐੱਮ. ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਦੇ ਤਹਿਤ 31 ਜੁਲਾਈ ਤੱਕ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਨ ’ਤੇ ਵਿਆਜ਼ ਪੈਨਲਟੀ ’ਚ ਛੋਟ ਮਿਲੇਗੀ।
ਜ਼ਿਕਰਯੋਗ ਹੋਵੇਗਾ ਕਿ ਪੰਜਾਬ ’ਚ ਵੱਡੀ ਗਿਣਤੀ ’ਚ ਲੋਕਾਂ ਵਲੋਂ ਜਾਂ ਤਾਂ ਹੁਣ ਤੱਕ ਇਕ ਵਾਰ ਵੀ ਪ੍ਰਾਪਰਟੀ ਟੈਕਸ ਜਮ੍ਹਾ ਨਹੀਂ ਕੀਤਾ ਗਿਆ ਹੈ ਜਾਂ ਫਿਰ ਰੈਗੂਲਰ ਰਿਟਰਨ ਦਾਖਲ ਨਹੀਂ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੇ ਲੋਕਾਂ ’ਤੇ 18 ਫੀਸਦੀ ਵਿਆਜ਼ 20 ਫੀਸਦੀ ਪੈਨਲਟੀ ਲਗਾਈ ਜਾ ਰਹੀ ਹੈ, ਜਿਸ ਕਾਰਨ ਬਕਾਇਆ ਪ੍ਰਾਪਰਟੀ ਟੈਕਸ ਦਾ ਅੰਕੜਾ ਕਾਫੀ ਜ਼ਿਆਦਾ ਹੋ ਗਿਆ ਹੈ, ਜਿਨ੍ਹਾਂ ਲੋਕਾਂ ਵਲੋਂ ਸਰਕਾਰ ਤੋਂ ਰਾਹਤ ਦੇਣ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਸੀ. ਐੱਮ. ਮਾਨ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਇਸ ਸਬੰਧ ’ਚ ਲੋਕਲ ਬਾਡੀ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨੂੰ ਵਨ ਟਾਈਮ ਸੈਟਲਮੈਂਟ ਪਾਲਿਸੀ ਦਾ ਨਾਂ ਦਿੱਤਾ ਗਿਆ ਹੈ, ਜਿਸ ਦੇ ਮੁਤਾਬਕ 31 ਜੁਲਾਈ ਤੱਕ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਨ ’ਤੇ ਲੋਕਾਂ ਨੂੰ ਵਿਆਜ਼-ਪੈਨਲਟੀ ਦੀ ਮੁਆਫੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਅਕਤੂਬਰ ਤੱਕ ਬਕਾਇਆ ਪ੍ਰਾਪਰਟੀ ਟੈਕਸ ਦੇਣ ਵਾਲਿਆਂ ਨੂੰ ਵਿਆਜ਼-ਪੈਨਲਟੀ ’ਚ 50 ਫੀਸਦੀ ਛੋਟ ਮਿਲੇਗੀ।