ਚੰਡੀਗੜ੍ਹ – ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ 14, 15 ਅਤੇ 16 ਸਤੰਬਰ ਨੂੰ ਲਗੇ ਸਿਹਤ ਕੈਂਪਾਂ ਦੇ ਤਾਜ਼ਾ ਅੰਕੜੇ ਜਾਰੀ ਕੀਤੇ ਹਨ। ਤਿੰਨ ਦਿਨਾਂ ਵਿੱਚ ਸੂਬੇ ਭਰ ਵਿੱਚ 2,101 ਕੈਂਪ ਲਗਾਏ ਗਏ ਜਿਨ੍ਹਾਂ ਵਿੱਚ 1,42,395 ਮਰੀਜ਼ਾਂ ਦੀ ਜਾਂਚ ਕੀਤੀ ਗਈ।
ਸਰਕਾਰ ਵੱਲੋਂ ਜਾਰੀ ਰਿਪੋਰਟ ਮੁਤਾਬਕ, 19,187 ਮਰੀਜ਼ ਬੁਖਾਰ ਨਾਲ, 4,544 ਦਸਤ/ਡਾਇਰੀਆ ਨਾਲ, 22,118 ਚਮੜੀ ਦੇ ਰੋਗਾਂ ਨਾਲ ਅਤੇ 10,304 ਅੱਖਾਂ ਦੀਆਂ ਬਿਮਾਰੀਆਂ ਨਾਲ ਪੀੜਤ ਮਿਲੇ। ਸਾਰੇ ਮਰੀਜ਼ਾਂ ਦਾ ਇਲਾਜ ਮੁਫ਼ਤ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਨੂੰ ਵੀ ਬੁਖਾਰ, ਚਮੜੀ ਜਾਂ ਅੱਖਾਂ ਦੀ ਬਿਮਾਰੀ ਦੇ ਲੱਛਣ ਨਜ਼ਰ ਆਉਣ, ਉਹ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਏ ਗਏ ਕੈਂਪਾਂ ਵਿੱਚ ਤੁਰੰਤ ਜਾਂਚ ਕਰਵਾਉਣ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲਗਾਤਾਰ ਲੋਕਾਂ ਦੀ ਸੇਵਾ ਲਈ ਤਿਆਰ ਹੈ ਅਤੇ ਹਰ ਰੋਜ਼ ਸ਼ਾਮ 6 ਵਜੇ ਤਾਜ਼ਾ ਅੰਕੜੇ ਜਾਰੀ ਕਰੇਗਾ।
