ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਦਫ਼ਤਰ ਵਿੱਚ ਐੱਸਸੀ ਭਾਈਚਾਰੇ ਲਈ 58 ਪੋਸਟਾਂ ਰਾਖਵਾਂ

ਨੈਸ਼ਨਲ ਟਾਈਮਜ਼ ਬਿਊਰੋ :- ਬਰਨਾਲਾ ‘ਚ ਐੱਸਸੀ ਭਾਈਚਾਰੇ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਵਿੱਚ 58 ਪੋਸਟਾਂ ਨੂੰ ਐੱਸਸੀ ਵਰਗ ਲਈ ਰਾਖਵਾਂ ਕੀਤਾ ਹੈ। ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਗ਼ ਕਿਸੇ ਇਨਸਾਫ਼ ਤੋਂ ਘੱਟ ਨਹੀਂ ਜੋ ਐੱਸਸੀ ਭਾਈਚਾਰੇ ਦੇ ਲਾਭਕਾਰੀ ਯੋਗ ਲੋਕਾਂ ਨੂੰ ਉੱਚ ਅਹੁਦਿਆਂ ਤੱਕ ਪਹੁੰਚਣ ਦਾ ਮੌਕਾ ਦੇਵੇਗਾ।

ਇਸ ਮੌਕੇ ਐਡਵੋਕੇਟ ਗੁਰਪ੍ਰੀਤ ਸਿੰਘ ਨੇ ਵੀ ਸਰਕਾਰ ਦੀ ਪੀਠ ਥੱਪਦਿਆਂ ਦੱਸਿਆ ਕਿ ਹੁਣ ਇਹ ਰਾਖਵਾਂਕਰਨ ਹਰ ਸਾਲ ਲਾਗੂ ਰਹੇਗਾ, ਭਾਵੇਂ ਰਾਜ ਵਿੱਚ ਕੋਈ ਵੀ ਸਰਕਾਰ ਹੋਵੇ। ਉਨ੍ਹਾਂ ਕਿਹਾ ਕਿ ਪਹਿਲਾਂ ਐੱਸਸੀ ਭਾਈਚਾਰੇ ਦੇ ਵਕੀਲਾਂ ਲਈ ਸ਼ੋਅ ਇਨਕਮ ਦੀ ਹੱਦ 7 ਲੱਖ ਸੀ ਜੋ ਹੁਣ ਘਟਾ ਕੇ 3.5 ਲੱਖ ਕਰ ਦਿੱਤੀ ਗਈ ਹੈ। ਇਸ ਨਾਲ ਉਹਨਾਂ ਨੂੰ ਨੌਕਰੀਆਂ ਵਿਚ ਲਾਗੂ ਮਾਪਦੰਡ ਪੂਰੇ ਕਰਣ ਵਿੱਚ ਆਸਾਨੀ ਹੋਵੇਗੀ।

ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ ਵੋਟਾਂ ਲਈ ਐੱਸਸੀ ਸਮਾਜ ਨਾਲ ਵਾਅਦੇ ਕੀਤੇ ਪਰ ਉਹ ਪੂਰੇ ਨਹੀਂ ਕੀਤੇ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸਿਰਫ਼ ਵਾਅਦੇ ਨਹੀਂ ਕੀਤੇ ਸਗੋਂ ਉਨ੍ਹਾਂ ਨੂੰ ਜ਼ਮੀਨ ‘ਤੇ ਲਿਆਂਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਕਦਮ ਐੱਸਸੀ ਭਾਈਚਾਰੇ ਵਿੱਚ ਨਵਾਂ ਵਿਸ਼ਵਾਸ ਜਨਮ ਦੇਵੇਗਾ ਅਤੇ ਨੌਜਵਾਨਾਂ ਨੂੰ ਹੌਂਸਲਾ ਮਿਲੇਗਾ।

By Gurpreet Singh

Leave a Reply

Your email address will not be published. Required fields are marked *