ਪੰਜਾਬ ਸਰਕਾਰ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ: ਬਾਸਰਕੇ

ਨੈਸ਼ਨਲ ਟਾਈਮਜ਼ ਬਿਊਰੋ :- ਬੀਤੇ ਦਿਨੀ ਹੋਈ ਗੜ੍ਹੇਮਾਰੀ ਨੇ ਕਿਰਸਾਨੀ ਤਬਾਹ ਕਰਕੇ ਰੱਖ ਦਿੱਤੀ ਹੈ, ਪਹਿਲਾਂ ਹੀ ਕਈ ਕਿਰਸਾਨ ਕਰਜ਼ੇ ਦੀ ਮਾਰ ਝੱਲ ਰਹੇ ਹਨ ਪਰ ਹੁਣ ਉਹ ਇਸ ਕੁਦਰਤੀ ਕਰੋਪੀ ਦਾ ਸ਼ਿਕਾਰ ਹੋ ਕੇ ਕੱਖੋਂ ਹੌਲੇ ਹੋ ਗਏ ਹਨ। ਪੰਜਾਬ ਸਰਕਾਰ ਇਨ੍ਹਾਂ ਕਿਰਸਾਨਾਂ ਵੱਲ ਜ਼ਰਾ ਵੀ ਧਿਆਨ ਨਹੀਂ ਦੇ ਰਹੀ। ਪੰਜਾਬ ਸਟੇਟ ਸਮਾਲ ਇੰਡਸਟਰੀ ਫੈਡਰੇਸ਼ਨ ਆਫ ਐਸੋਸੀਏਸ਼ਨ ਭਾਰਤ ਸਰਕਾਰ ਦੇ ਚੇਅਰਮੈਨ ਅਤੇ ਭਾਜਪਾ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਬਾਸਰਕੇ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੀ ਜ਼ਿਮੇਵਾਰੀ ਤੋਂ ਭੱਜਣਾ ਨਹੀਂ ਚਾਹੀਦਾ। ਬਾਸਰਕੇ ਨੇ ਕਿਹਾ ਕਿ ਕਿਰਸਾਨਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਾ ਕੇ ਉਨ੍ਹਾਂ ਨੂੰ ਬਣਦਾ ਮੁਆਵਜਾ ਦੇਣਾ ਚਾਹੀਦਾ ਹੈ। ਪਰ ਬੜੇ ਦੁੱਖ ਦੀ ਗੱਲ ਹੈ ਕਿ ਸੋਸ਼ਲ ਮੀਡੀਆ ’ਤੇ ਆਪਣੀ ਫ਼ਸਲ ਤਬਾਹੀ ਦੀਆਂ ਤਸਵੀਰਾਂ ਅਤੇ ਦਰਦ ਭਰੇ ਬਿਆਨ ਕਿਰਸਾਨਾਂ ਵੱਲੋਂ ਸਾਂਝੇ ਕੀਤੇ ਜਾ ਰਹੇ ਹਨ, ਪਰ ਸਰਕਾਰ ਜਿਵੇਂ ਕੁੰਭ ਕਰਨੀ ਨੀਂਦ ਸੁੱਤੀ ਹੋਈ ਹੈ। ਉਨ੍ਹਾਂ ਕਿ ਕਿਹਾ ਕਿ ਪੰਜਾਬ ਸਰਕਾਰ ਪ੍ਰਸਾਸ਼ਨ ਨੂੰ ਤੁਰੰਤ ਹੁਕਮ ਕਰੇ ਕਿ ਨੁਕਸਾਨੀਆਂ ਫਸਲਾਂ ਦਾ ਨਿਰੀਖਣ ਕਰਕੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।

By Gurpreet Singh

Leave a Reply

Your email address will not be published. Required fields are marked *