ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਪੰਜਾਬ ਸਰਕਾਰ ਚੁੱਪ : ਪਰਗਟ ਸਿੰਘ

ਚੰਡੀਗੜ੍ਹ: ਕਾਂਗਰਸੀ ਆਗੂ ਪਰਗਟ ਸਿੰਘ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ (#IndiaUSTradeDeal) ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਇਹ ਵਪਾਰਕ ਸਮਝੌਤਾ ਦੇਸ਼ ਅਤੇ ਖਾਸ ਕਰਕੇ ਕਿਸਾਨਾਂ ਲਈ ਇੱਕ ਬਹੁਤ ਹੀ ਗੰਭੀਰ ਮੁੱਦਾ ਬਣ ਚੁੱਕਾ ਹੈ, ਪਰ ਪੰਜਾਬ ਦੇ ਮੁੱਖ ਮੰਤਰੀ ਇਸ ‘ਤੇ ਪੂਰੀ ਤਰ੍ਹਾਂ ਖਾਮੋਸ਼ ਹਨ।

ਪਰਗਟ ਸਿੰਘ ਨੇ ‘ਆਪ’ ਦੀ ਕਾਰਜਸ਼ੈਲੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਮੁੱਖ ਮੰਤਰੀ ਮਾਨ, ਜੋ ਅਕਸਰ ਮਾਮੂਲੀ ਮੁੱਦਿਆਂ ‘ਤੇ ਵੀ ਤੁਰੰਤ ਅਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹਨ, ਇਸ ਅਹਿਮ ਵਪਾਰਕ ਡੀਲ ‘ਤੇ ਚੁੱਪ ਕਿਉਂ ਹਨ? ਉਨ੍ਹਾਂ ਅਨੁਸਾਰ, ਜਦੋਂ ਪੰਜਾਬ ਦੇ ਕਿਸਾਨ ਇਸ ਸਮਝੌਤੇ ਨੂੰ ਲੈ ਕੇ ਬੇਹੱਦ ਚਿੰਤਤ ਹਨ ਤਾਂ ਮੁੱਖ ਮੰਤਰੀ ਦੀ ਅਜਿਹੀ ਚੁੱਪ ਕਈ ਸ਼ੰਕੇ ਪੈਦਾ ਕਰਦੀ ਹੈ।

ਕਾਂਗਰਸੀ ਆਗੂ ਨੇ ਸਿੱਧਾ ਦੋਸ਼ ਲਾਇਆ ਕਿ ਮੁੱਖ ਮੰਤਰੀ ਦੀ ਇਹ ਖਾਮੋਸ਼ੀ ਸਾਬਤ ਕਰਦੀ ਹੈ ਕਿ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਇਸ ਮਾਮਲੇ ਵਿੱਚ ਭਾਜਪਾ (BJP) ਦੇ ਏਜੰਡੇ ਦੀ ਹੀ ਪਾਲਣਾ ਕਰ ਰਹੇ ਹਨ। ਉਨ੍ਹਾਂ ਇਸ ਨੂੰ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਇੱਕ ਗੁਪਤ ਮਿਲੀਭੁਗਤ ਕਰਾਰ ਦਿੱਤਾ ਹੈ।

By Gurpreet Singh

Leave a Reply

Your email address will not be published. Required fields are marked *