ਪੰਜਾਬ ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ

ਗੁਰਪ੍ਰੀਤ ਸਿੰਘ :- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਡੀਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੂੰ ਜਾਰੀ ਕੀਤੇ ਗਏ ਕੰਟੈਂਪਟ ਨੋਟਿਸ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਪੰਜਾਬ ਸਰਕਾਰ ਨੇ ਕੰਟੈਂਪਟ ਨੋਟਿਸ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ ਅਤੇ ਨੋਟਿਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

ਇਹ ਮਾਮਲਾ ਡੀਏ ਅਤੇ ਡੀਆਰ ਦੇ ਬਕਾਇਆ ਭੁਗਤਾਨ ਸੰਬੰਧੀ ਹਾਈ ਕੋਰਟ ਵਿੱਚ ਦਾਇਰ ਕੀਤੇ ਗਏ ਹਲਫ਼ਨਾਮੇ ਨਾਲ ਸਬੰਧਤ ਹੈ। ਹਾਈ ਕੋਰਟ ਨੇ ਪਹਿਲੀ ਨਜ਼ਰੇ ਕਿਹਾ ਸੀ ਕਿ ਹਲਫ਼ਨਾਮੇ ਵਿੱਚ ਸੁਪਰੀਮ ਕੋਰਟ ਵਿੱਚ ਐਸਐਲਪੀ ਦੀ ਸਥਿਤੀ ਬਾਰੇ ਜਾਣਬੁੱਝ ਕੇ ਗਲਤ ਜਾਣਕਾਰੀ ਦਿੱਤੀ ਗਈ ਸੀ।

ਪੰਜਾਬ ਸਰਕਾਰ ਦਾ ਤਰਕ ਹੈ ਕਿ ਸੁਪਰੀਮ ਕੋਰਟ ਰਜਿਸਟਰੀ ਨੇ ਸੁਣਵਾਈ ਤੋਂ ਬਾਅਦ ਐਸਐਲਪੀ ਵਿੱਚ ਨਵੀਆਂ ਕਮੀਆਂ ਵੱਲ ਇਸ਼ਾਰਾ ਕੀਤਾ। ਇਸ ਦੇ ਬਾਵਜੂਦ, ਅਦਾਲਤ ਨੇ ਮੁੱਖ ਸਕੱਤਰ ਵਿਰੁੱਧ ਕੰਟੈਂਪਟ ਨੋਟਿਸ ਦੀ ਕਾਰਵਾਈ ਸ਼ੁਰੂ ਕੀਤੀ। ਸਰਕਾਰ ਨੇ ਇਹ ਵੀ ਦਲੀਲ ਦਿੱਤੀ ਕਿ ਇਸੇ ਮਾਮਲੇ ਨਾਲ ਸਬੰਧਤ ਇੱਕ ਸਿਵਲ ਕੰਟੈਂਪਟ ਨੋਟਿਸ ਦਾ ਕੇਸ ਪਹਿਲਾਂ ਹੀ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ।

By Gurpreet Singh

Leave a Reply

Your email address will not be published. Required fields are marked *