ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੀ ਪਹਿਲਕਦਮੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨੂੰ ਨਵੀਂ ਉਡਾਣ ਦੇਣ ਲਈ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਸੂਬੇ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਬਣਾਏ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ 3,083 ਸਟੇਡੀਅਮਾਂ ਦੀ ਉਸਾਰੀ ਦਾ ਕੰਮ ਜਾਰੀ ਹੈ, ਜਿਸ ਨਾਲ ਪੇਂਡੂ ਖੇਤਰਾਂ ਵਿੱਚ ਖੇਡਾਂ ਲਈ ਮਜ਼ਬੂਤ ਬੁਨਿਆਦ ਤਿਆਰ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਖੇਡ ਸਹੂਲਤਾਂ ਪ੍ਰਦਾਨ ਕਰਨਾ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਉਨ੍ਹਾਂ ਦਾ ਰੁਝਾਨ ਖੇਡਾਂ ਵੱਲ ਮੋੜਨਾ ਵੀ ਹੈ।

ਇਸ ਤੋਂ ਇਲਾਵਾ, ਖੇਡ ਢਾਂਚੇ ਦੇ ਵਿਕਾਸ ਬਾਰੇ ਗੱਲ ਕਰੀਏ ਤਾਂ ਜਲੰਧਰ ਨੂੰ ਪਹਿਲਾਂ ਹੀ ਇੱਕ ਖੇਡ ਧੁਰੇ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਹੁਣ ਅੰਮ੍ਰਿਤਸਰ ਵਿਖੇ ਵੀ ਇੱਕ ਵਿਸ਼ਵ ਪੱਧਰੀ ਖੇਡ ਕੇਂਦਰ ਵਿਕਸਿਤ ਕੀਤਾ ਜਾ ਰਿਹਾ ਹੈ।

ਸਰਕਾਰ ਦੀ ਨਵੀਂ ਖੇਡ ਨੀਤੀ ਦੇ ਜ਼ਰੀਏ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲੇਗਾ। ਖੇਡ ਵਿਭਾਗ ਅਨੁਸਾਰ, ਹਰ ਸਟੇਡੀਅਮ ਵਿੱਚ ਆਧੁਨਿਕ ਖੇਡ ਉਪਕਰਣ, ਟਰੈਕ ਤੇ ਕੋਚਿੰਗ ਸਹੂਲਤਾਂ ਉਪਲਬਧ ਹੋਣਗੀਆਂ। ਇਸ ਨਾਲ ਪਿੰਡਾਂ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਖੇਡਾਂ ਵਿੱਚ ਹਿੱਸਾ ਲੈਣ ਦਾ ਮੌਕਾ ਮਿਲੇਗਾ।

By Gurpreet Singh

Leave a Reply

Your email address will not be published. Required fields are marked *