ਪੰਜਾਬ ਸਰਕਾਰ ਪੇਸ਼ ਕਰੇਗੀ 5 ਬਿੱਲ, ਮੰਤਰੀ ਚੀਮਾ ਨੇ ਦਿੱਤੀ ਜਾਣਕਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਤੋਂ ਪਹਿਲਾਂ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸਾਰੇ ਵਿਧਾਇਕ ਆਪਣੀ ਗੱਲ ਰੱਖਣਗੇ। ਇਸ ਦੇ ਨਾਲ ਉਨ੍ਹਾਂ ਨੇ ਦੱਸਿਆ ਕਿ ਕੱਲ੍ਹ ਸਾਡੀ ਕਾਰਜ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ ਸੀ, ਉਸ ਦੀ ਰਿਪੋਰਟ ਸਪੀਕਰ ਪਟਲ ‘ਤੇ ਰੱਖਣਗੇ। ਉਨ੍ਹਾਂ ਕਿਹਾ ਇਸ ਦੇ ਨਾਲ ਕੈਬਨਿਟ ਮੰਤਰੀ ਆਪਣੀ ਵਿਭਾਗ ਦੀ ਸਲਾਨਾ ਰਿਪੋਰਟ ਪਟਲ ‘ਤੇ ਰੱਖਣਗੇ।

ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਦੇ ਜਲ ਸਰੋਤ ਮੰਤਰੀ ਵਰਿੰਦਰ ਗੋਇਲ ਮਤਾ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਹਾਈਜੈੱਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤੇ ਪਾਣੀ ਖੋਹ ਕੇ ਹਰਿਆਣਾ ਨੂੰ ਦੇਣ ਦਾ ਯਤਨ ਕਰ ਰਹੀ ਹੈ। ਸਰਕਾਰ ਇਸ ਮੁੱਦੇ ਨੂੰ ਚੁੱਕੇਗੀ ਤੇ ਮਤਾ ਪੇਸ਼ ਕਰੇਗੀ।

ਇਸ ਤੋਂ ਇਲਾਵਾ ਰਿਆਤ ਬਹਾਰਾ ਯੂਨੀਵਰਸਿਟੀ, ਹੁਸ਼ਿਆਰਪੁਰ ਤੇ ਸੀਜੀਸੀ ਯੂਨੀਵਰਸਿਟੀ ਮੁਹਾਲੀ ਦੀ ਸਥਾਪਨਾ, ਪੰਜਾਬ ਸ਼ੋਪ ਐਂਜ ਕਾਮਰਸ਼ੀਅਲ ਇਸਟੈਬਲਿਸ਼ਮੈਂਟ ਐਕਟ ਸੋਧ 2025 ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਪੰਜਾਬ ਲੇਬਰ ਵੈਲਫੇਅਰ ਫੰਡ ਸੋਧ ਬਿੱਲ 2025, ਅਤੇ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ ਪੰਜਾਬ ਸੋਧ ਬਿੱਲ 2025 ਸ਼ਾਮਲ ਹਨ।

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਮੁੱਦਾ

ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਮੁੱਦੇ ‘ਤੇ ਜ਼ੋਰ ਦਿੰਦੇ ਹੋਏ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬੀਬੀਐਮਬੀ ਨੂੰ ਹਾਈਜੈੱਕ ਕਰ ਲਿਆ ਹੈ। ਬੀਬੀਐਮਬੀ ਦੀ ਸੁਰੱਖਿਆ ਪੰਜਾਬ ਪੁਲਿਸ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੀਆਈਐਸਐਫ ਦੀ ਸੁਰੱਖਿਆ ਨੂੰ ਖਾਰਜ਼ ਕੀਤਾ ਜਾਵੇਗਾ। ਇਸ ਨਾਲ ਸਰਕਾਰ ਤੇ ਵਿੱਤੀ ਬੋਝ ਆ ਰਿਹਾ ਹੈ। ਪੰਜਾਬ ਸਰਕਾਰ ਨੂੰ ਜਦੋਂ ਖੁੱਦ ਇਸ ਦੀ ਸੁਰੱਖਿਆ ਕਰਦੀ ਸੀ ਤਾਂ ਵਿੱਤੀ ਖਰਚ ਬਹੁੱਤ ਘੱਟ ਸੀ।

By Gurpreet Singh

Leave a Reply

Your email address will not be published. Required fields are marked *