ਪੰਜਾਬ ਦੇ ਰਾਜਪਾਲ ਨੇ ਪੰਜ ਜ਼ਿਲ੍ਹਿਆਂ ਦੀ ਹੜ੍ਹ ਰਿਪੋਰਟ ਸੌਂਪੀ; ਖੇਤੀਬਾੜੀ ਮੰਤਰੀ ਨੂੰ ਜ਼ਮੀਨੀ ਸਥਿਤੀ ਤੋਂ ਜਾਣੂ ਕਰਵਾਇਆ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ – ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਹੜ੍ਹ ਦੀ ਸਥਿਤੀ ਬਾਰੇ ਇੱਕ ਵਿਸਤ੍ਰਿਤ ਰਿਪੋਰਟ ਭਾਰਤ ਸਰਕਾਰ ਦੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਵਿਖੇ ਸੌਂਪੀ। ਰਾਜਪਾਲ ਨੇ 1 ਤੋਂ 4 ਸਤੰਬਰ 2025 ਤੱਕ ਇਨ੍ਹਾਂ ਪੰਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕੀਤਾ ਤੇ ਉੱਥੋਂ ਦੀ ਜ਼ਮੀਨੀ ਸਥਿਤੀ ਤੋਂ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ।

ਪੰਜਾਬ ਦੇ ਰਾਜਪਾਲ ਨੇ ਪੰਜ ਜ਼ਿਲ੍ਹਿਆਂ ਦੀ ਹੜ੍ਹ ਰਿਪੋਰਟ ਸੌਂਪੀ; ਖੇਤੀਬਾੜੀ ਮੰਤਰੀ ਨੂੰ ਜ਼ਮੀਨੀ ਸਥਿਤੀ ਤੋਂ ਜਾਣੂ ਕਰਵਾਇਆ
ਉਨ੍ਹਾਂ ਨੇ ਹੜ੍ਹਾਂ ਕਾਰਨ ਜਾਨ-ਮਾਲ, ਫਸਲਾਂ ਅਤੇ ਬੁਨਿਆਦੀ ਢਾਂਚੇ ਨੂੰ ਹੋਏ ਵਿਆਪਕ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਤੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਫੌਜ, ਐਨਡੀਆਰਐਫ ਅਤੇ ਹੋਰ ਏਜੰਸੀਆਂ ਦੁਆਰਾ ਕੀਤੇ ਜਾ ਰਹੇ ਰਾਹਤ ਅਤੇ ਪੁਨਰਵਾਸ ਕਾਰਜਾਂ ਦੇ ਵੇਰਵੇ ਵੀ ਸਾਂਝੇ ਕੀਤੇ।

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲਣ ਅਤੇ ਉਨ੍ਹਾਂ ਦੀਆਂ ਤੁਰੰਤ ਜ਼ਰੂਰਤਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਦੌਰੇ ‘ਤੇ ਹਨ। ਉਨ੍ਹਾਂ ਨੇ ਰਾਹਤ ਅਤੇ ਪੁਨਰਵਾਸ ਕਾਰਜਾਂ ਨੂੰ ਤੇਜ਼ ਕਰਨ ਲਈ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

By Gurpreet Singh

Leave a Reply

Your email address will not be published. Required fields are marked *