ਪੰਜਾਬ ਕਿਸਾਨ ਯੂਨੀਅਨ ਵੱਲੋਂ ਚੰਡੀਗੜ੍ਹ ਧਰਨੇ ਲਈ ਲਾਮਬੰਦੀ

ਨੈਸ਼ਨਲ ਟਾਈਮਜ਼ ਬਿਊਰੋ :- ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ “ਸੰਯੁਕਤ ਕਿਸਾਨ ਮੋਰਚੇ’ ਦੇ ਸੱਦੇ ਤਹਿਤ ਚੰਡੀਗੜ੍ਹ ’ਚ 5 ਮਾਰਚ ਨੂੰ ਅਣਮਿਥੇ ਸਮੇਂ ਲਈ ਲੱਗ ਰਹੇ ਕਿਸਾਨ ਮੋਰਚੇ ਵਿੱਚ ਮਾਲਵੇ ਅਤੇ ਮਾਝੇ ਦੁਆਬੇ ਚੋਂ ਪੰਜਾਬ ਕਿਸਾਨ ਯੂਨੀਅਨ ਦੀਆਂ ਸੈਂਕੜੇ ਟਰੈਕਟਰ ਟਰਾਲੀਆਂ ਪਹੁੰਚਣਗੀਆਂ। ਉਹ ਅੱਜ ਇਥੇ ਜਥੇਬੰਦੀ ਦੀ ਮਾਲਵਾ ਜ਼ੋਨ ਦੀ ਮੀਟਿੰਗ ਦੌਰਾਨ ਜੁੜੇ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ। ਕਿਸਾਨ ਆਗੂ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਰਸਦ ਇਕੱਠਾ ਕਰਨ ਅਤੇ ਸਾਧਨਾਂ ਦੀ ਗਿਣਤੀ ਦੇ ਵੇਰਵੇ ਲਗਪਗ ਮੁਕੰਮਲ ਕਰ ਲਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਜਥੇਬੰਦੀਆਂ ਦੇ ਸੁਝਾਵਾਂ ਅਤੇ ਸੋਧਾਂ ਸਮੇਤ ਨਵੀਂ ਖੇਤੀ ਨੀਤੀ-2023 ਲਾਗੂ ਕਰੇ। ਇਸੇ ਦੌਰਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਬੀਕੇਯੂ (ਏਕਤਾ ਡਕੌਂਦਾ) ਨੇ ਚੰਡੀਗੜ੍ਹ ਵਿੱਚ ਲਾਏ ਜਾਣ ਵਾਲੇ ਧਰਨੇ ਲਈ ਅੱਜ ਲਾਮਬੰਦੀ ਆਰੰਭ ਦਿੱਤੀ ਹੈ। ਇਸ ਦੌਰਾਨ ਜਥੇਬੰਦੀ ਦੀਆਂ ਮਾਨਸਾ ਜ਼ਿਲ੍ਹੇ ਦੇ 23 ਪਿੰਡ ਕਮੇਟੀਆਂ ਨੇ ਸ਼ਮੂਲੀਅਤ ਕੀਤੀ।

ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਵਿੱਚ ਲਾਏ ਜਾਣ ਵਾਲੇ ਧਰਨੇ ਲਈ ਅੱਜ ਲਾਮਬੰਦੀ ਆਰੰਭ ਦਿੱਤੀ ਹੈ। ਇਸ ਦੌਰਾਨ ਜਥੇਬੰਦੀ ਦੀਆਂ ਮਾਨਸਾ ਜ਼ਿਲ੍ਹੇ ਦੇ 23 ਪਿੰਡ ਕਮੇਟੀਆਂ ਨੇ ਸ਼ਮੂਲੀਅਤ ਕੀਤੀ। ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਸਰਕਾਰ ’ਤੇ ਦਬਾਅ ਪਾਉਣ ਵਾਸਤੇ ਇਸ ਧਰਨੇ ਦਾ ਲੱਗਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਕੌਮੀ ਖੇਤੀ ਵਪਾਰ ਨੀਤੀ ਖਰੜੇ ਨੂੰ ਰੱਦ ਕਰਨ ਦੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਲੋਕਾਂ ਦੀ ਵੱਡੀ ਜਿੱਤ ਕਰਾਰ ਦਿੱਤਾ।

By Gurpreet Singh

Leave a Reply

Your email address will not be published. Required fields are marked *