ਪੰਜਾਬ : ਖੂਨੀ ਝਗੜੇ ‘ਚ ਬਦਲੀ ਮਾਮੂਲੀ ਤਕਰਾਰ, ਕਿਰਚ ਮਾਰ ਕੇ ਨੌਜਵਾਨ ਦਾ ਕਤਲ

ਅੰਮ੍ਰਿਤਸਰ :- ਪਿੰਡ ਖੁਜਾਲਾ ਵਿਚ ਮਾਮੂਲੀ ਤਕਰਾਰ ਖੂਨੀ ਝਗੜੇ ਵਿਚ ਬਦਲ ਗਈ, ਜਿਸ ਦੌਰਾਨ ਇਕ ਨੌਜਵਾਨ ਦੀ ਕਿਰਚ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਨੌਜਵਾਨਾਂ ਵਿਚਾਲੇ ਝਗੜਾ ਹੋ ਗਿਆ, ਜੋ ਵਧਦਾ ਵਧਦਾ ਹਿੰਸਕ ਹੋ ਗਿਆ। ਇਸ ਦੌਰਾਨ ਜੋਬਨਜੀਤ ਸਿੰਘ ਨੇ ਹਰਮਨਪ੍ਰੀਤ ਸਿੰਘ ਉਰਫ ਬਬਲੂ ’ਤੇ ਕਿਰਚ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਪੁਲਸ ਚੌਕੀ ਉਧਨਵਾਲ ਦੇ ਇੰਚਾਰਜ ਏ. ਐੱਸ.ਆਈ ਸਤਨਾਮ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਇਕੋ ਪਿੰਡ ਦੇ ਰਹਿਣ ਵਾਲੇ ਸਨ ਅਤੇ ਪੈਸਿਆਂ ਦੇ ਵਿਵਾਦ ਕਾਰਨ ਇਹ ਘਟਨਾ ਵਾਪਰੀ। ਹਮਲੇ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

By Gurpreet Singh

Leave a Reply

Your email address will not be published. Required fields are marked *