ਪੰਜਾਬ: ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਸਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ, ਹੁਣੇ ਵੇਖੋ…..

ਨੈਸ਼ਨਲ ਟਾਈਮਜ਼ ਬਿਊਰੋ :- ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਪੰਜਾਬ ਵਜ਼ਾਰਤ ਵਿਚ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ ਜਦੋਂਕਿ ਕੁਲਦੀਪ ਸਿੰਘ ਧਾਲੀਵਾਲ ਦੀ ਪੰਜਾਬ ਕੈਬਨਿਟ ਵਿਚੋਂ ਛੁੱਟੀ ਕਰ ਦਿੱਤੀ ਗਈ ਹੈ। ਅਰੋੜਾ ਨੂੰ ਇੰਡਸਟਰੀ ਤੇ ਐੱਨਆਰਆਈ ਮਾਮਲੇ ਵਿਭਾਗ ਦਿੱਤੇ ਗਏ ਹਨ।

ਐੱਨਆਰਆਈ ਵਿਭਾਗ ਪਹਿਲਾਂ ਕੁਲਦੀਪ ਧਾਲੀਵਾਲ ਕੋਲ ਸੀ। ਇਸੇ ਤਰ੍ਹਾਂ ਉਦਯੋਗ ਵਿਭਾਗ ਪਹਿਲਾਂ ਤਰੁਣਪ੍ਰੀਤ ਸਿੰਘ ਸੌਂਦ ਕੋਲ ਸੀ, ਜਿਨ੍ਹਾਂ ਕੋਲ ਪੇਂਡੂ ਵਿਕਾਸ, ਕਿਰਤ ਅਤੇ ਸੈਰ-ਸਪਾਟਾ ਵਿਭਾਗਾਂ ਦਾ ਚਾਰਜ ਜਾਰੀ ਰਹੇਗਾ। ਉਨ੍ਹਾਂ ਕੋਲ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ, ਪਰਾਹੁਣਚਾਰੀ, ਉਦਯੋਗ ਅਤੇ ਵਣਜ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਰਹਿਣਗੇ। ਧਾਲੀਵਾਲ ਦੇ ਅਸਤੀਫੇ ਨਾਲ ਭਗਵੰਤ ਮਾਨ ਕੈਬਨਿਟ ਵਿੱਚ ਮੰਤਰੀਆਂ ਦੀ ਕੁੱਲ ਗਿਣਤੀ 16 ਰਹਿ ਗਈ ਹੈ। ਕੈਬਨਿਟ ਵਿੱਚ ਅਜੇ ਵੀ ਦੋ ਅਹੁਦੇ ਖਾਲੀ ਹਨ।

By Gurpreet Singh

Leave a Reply

Your email address will not be published. Required fields are marked *