ਪੰਜਾਬ ‘ਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਲਈ ਔਰੇਂਜ ਅਲਰਟ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜਾਂ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਨੂੰ ਹੋਰ ਵਧਾ ਦਿੱਤਾ ਹੈ। ਨਵਾਂਸ਼ਹਿਰ ਵਿੱਚ ਇਸ ਸੀਜ਼ਨ ਵਿੱਚ ਪਹਿਲੀ ਵਾਰ ਤਾਪਮਾਨ ਜ਼ੀਰੋ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੌਰਾਨ, ਚੰਡੀਗੜ੍ਹ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਕਈ ਇਲਾਕਿਆਂ ਵਿੱਚ ਵਿਜ਼ੀਵਿਲਟੀ ਜ਼ੀਰੋ ਰਹੀ।
ਘੱਟੋ-ਘੱਟ ਤਾਪਮਾਨ 2.5 ਡਿਗਰੀ ਸੈਲਸੀਅਸ ਹੈ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 6.3 ਡਿਗਰੀ ਸੈਲਸੀਅਸ ਤੋਂ ਥੱਲੇ ਚੱਲ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਸ਼ੀਤ ਲਹਿਰ ਲਈ ਔਰੇਂਜ ਜਾਰੀ ਕੀਤਾ ਹੈ। ਇਹ ਸਥਿਤੀ ਜਾਰੀ ਰਹੇਗੀ। 18 ਅਤੇ 19 ਜਨਵਰੀ ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ। ਹਾਲਾਂਕਿ, ਪੰਜਾਬ ਵਿੱਚ ਸਕੂਲ ਵੀ ਅੱਜ ਖੁੱਲ੍ਹ ਰਹੇ ਹਨ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, ਅਗਲੇ 48 ਘੰਟਿਆਂ ਲਈ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ, ਤਾਪਮਾਨ ਹੌਲੀ-ਹੌਲੀ 3 ਤੋਂ 4 ਡਿਗਰੀ ਸੈਲਸੀਅਸ ਤੱਕ ਵਧ ਸਕਦਾ ਹੈ। 15 ਜਨਵਰੀ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਸਕਦੀ ਹੈ।

ਇਸ ਨਾਲ ਉੱਥੇ ਮੌਸਮ ਵਿੱਚ ਬਦਲਾਅ ਆ ਸਕਦਾ ਹੈ। ਪਹਾੜੀ ਖੇਤਰ ਵਿੱਚ 16 ਅਤੇ 17 ਜਨਵਰੀ ਨੂੰ ਸੁਹਾਵਣਾ ਮੌਸਮ ਰਹੇਗਾ। 18 ਅਤੇ 19 ਤਰੀਕ ਨੂੰ ਰਾਜ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ। ਇਸ ਤੋਂ ਬਾਅਦ, ਸੂਰਜ ਚਮਕਣਾ (ਧੁੱਪ ਨਿੱਕਲਣੀ) ਸ਼ੁਰੂ ਹੋ ਜਾਵੇਗੀ।

By Gurpreet Singh

Leave a Reply

Your email address will not be published. Required fields are marked *