ਪੰਜਾਬ : ਮੌਕ ਡਰਿੱਲ ਨੂੰ ਲੈ ਕੇ ਜਾਰੀ ਹੋਏ ਹੁਕਮ, ਬਲੈਕ ਆਊਟ ਲਈ ਤੈਅ ਹੋਇਆ ਸਮਾਂ

ਮੋਗਾ : ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਨੇ ਦੱਸਿਆ ਕਿ ਕਿਸੇ ਵੀ ਅਗਾਊਂ ਸਥਿਤੀ ਨਾਲ ਨਜਿੱਠਣ ਲਈ ਅਤੇ ਜ਼ਿਲਾ ਵਾਸੀਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਨੈਸਲੇ ਦੇ ਨਜ਼ਦੀਕੀ ਇਲਾਕੇ ਵਿਚ 31 ਮਈ ਸ਼ਾਮ 8 ਵਜੇ ਮੌਕ ਡਰਿੱਲ ਕੀਤੀ ਜਾਣੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਕਿਸੇ ਵੀ ਘਬਰਾਹਟ ਵਿਚ ਨਾ ਆਉਣ ਸਗੋਂ ਜ਼ਿਲਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਅਤੇ ਬਲੈਕਆਊਟ ਡਰਿੱਲ ਦੌਰਾਨ ਲਾਈਟ ਵਗੈਰਾ ਬੰਦ ਰੱਖੀ ਜਾਵੇ।

ਉਨ੍ਹਾਂ ਦੱਸਿਆ ਕਿ ਬਲੈਕਆਊਟ ਪ੍ਰੋਟੋਕਾਲ ਦੌਰਾਨ ਸਾਇਰਨ ਵੱਜੇਗਾ, ਜਿਸਦੀ ਹਰੇਕ ਨਾਗਰਿਕ ਵੱਲੋਂ ਪਾਲਣਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ 31 ਮਈ ਸ਼ਾਮ ਨੂੰ ਕੀਤੇ ਜਾਣ ਵਾਲੇ ਬਲੈਕਆਊਟ ਡਰਿੱਲ ਦਾ ਮਕਸਦ ਭਵਿੱਖ ਅੰਦਰ ਕਿਸੇ ਵੀ ਸਥਿਤੀ ਨੂੰ ਨਜਿੱਠਣ ਲਈ ਇਕ ਅਭਿਆਸ ਹੈ।

By Gurpreet Singh

Leave a Reply

Your email address will not be published. Required fields are marked *