ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ!

ਗੁਰਪ੍ਰੀਤ ਸਿੰਘ :- ਜ਼ਿਲ੍ਹਾ ਤਰਨਤਾਰਨ ਦੇ ਪੱਟੀ ਵਿਧਾਨ ਸਭਾ ਹਲਕੇ ਵਿੱਚ ਪਿੰਡ ਕੈਰੋਂ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਵੱਲੋਂ ਆਪਣੇ ਆਪ ਨੂੰ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਏਐਸਆਈ ਦੀ ਪਛਾਣ ਅਮਰਜੀਤ ਸਿੰਘ ਸਿੰਘ ਵੱਜੋਂ ਹੋਈ ਹੈ। ਮ੍ਰਿਤਕ ਏਐਸਆਈ ਅਮਰਜੀਤ ਸਿੰਘ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ।

ਏਐਸਆਈ ਅਮਰਜੀਤ ਸਿੰਘ ਲਗਭਗ 4 ਮਹੀਨਿਆਂ ਤੋਂ ਪੁਲਿਸ ਚੌਕੀ ਵਿੱਚ ਤਾਇਨਾਤ ਸੀ। ਵੀਰਵਾਰ ਸ਼ਾਮ ਨੂੰ ਨਾਕਾਬੰਦੀ ਤੋਂ ਪਰਤ ਕੇ ਉਸਨੇ ਰਾਤ ਦਾ ਖਾਣਾ ਖਾਧਾ ਅਤੇ ਰਾਤ 9:30 ਵਜੇ ਆਪਣੇ ਕੁਆਰਟਰ ਚਲਾ ਗਿਆ। ਜਿੱਥੇ ਉਸ ਨੇ ਖ਼ੁਦਕੁਸ਼ੀ ਕਰ ਲਈ।

ਘਟਨਾ ਦੀ ਸੂਚਨਾ ਮਿਲਣ ‘ਤੇ, ਡੀਐਸਪੀ ਰਵੀਸ਼ਰ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ ਹੈ।

By Gurpreet Singh

Leave a Reply

Your email address will not be published. Required fields are marked *