ਪੰਜਾਬ ਪੁਲਸ ਵੱਡੀ ਕਾਰਵਾਈ, ਗੁਰੂ ਨਾਨਕ ਦੇਵ ਹਸਪਤਾਲ ਕੰਪਲੈਕਸ ‘ਚ ਲੱਗੀਆਂ ਐਬੂਲੈਂਸਾਂ ਦੇ ਕਰ’ਤੇ ਚਲਾਨ

ਪੰਜਾਬ ਪੁਲਿਸ ਨੇ ਪਾਕਿਸਤਾਨ ਸਮਰਥਿਤ ਅੱਤਵਾਦੀ ਸ਼ਹਿਜ਼ਾਦ ਭੱਟੀ ਦੀ ਹਮਾਇਤ ਕਰਨ ਵਾਲੇ ਦੋ ਸੋਸ਼ਲ ਮੀਡੀਆ ਇਨਫਲੂਐਂਸਰਾਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ-ਗੁਰੂ ਨਾਨਕ ਦੇਵ ਹਸਪਤਾਲ ਕੰਪਲੈਕਸ ’ਚ ਨਾਜਾਇਜ਼ ਤੌਰ ’ਤੇ ਖੜ੍ਹੀਆਂ 18 ਐਬੂਲੈਂਸਾਂ ਅਤੇ 12 ਆਟੋਜ਼ ਦੇ ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ ਦੀ ਅਗਵਾਈ ’ਚ ਪੁਲਸ ਪ੍ਰਸ਼ਾਸਨ ਵੱਲੋਂ ਚਲਾਨ ਕੀਤੇ ਗਏ ਹਨ। ਹਸਪਤਾਲ ਪ੍ਰਸ਼ਾਸਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਵੀ ਪ੍ਰਾਈਵੇਟ ਐਂਬੂਲੈਂਸ ਦਾ ਡਰਾਈਵਰ ਮਰੀਜ਼ਾਂ ਦਾ ਸ਼ੋਸ਼ਣ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹਸਪਤਾਲ ਕੰਪਲੈਕਸ ’ਚ ਨਾਜਾਇਜ਼ ਤੌਰ ’ਤੇ ਲੱਗਣ ਵਾਲੀਆਂ ਐਬੂਲੈਂਸ ਅਤੇ ਆਟੋ ਵਾਲਿਆਂ ਵੱਲੋਂ ਕਾਫੀ ਭੀੜ-ਭੜਕਾ ਪਾਇਆ ਹੋਇਆ ਸੀ। ਮਰੀਜ਼ਾਂ ਨੂੰ ਹਸਪਤਾਲ ’ਚ ਆਉਣ ਸਮੇਂ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਤੋਂ ਇਲਾਵਾ ਕਈ ਪ੍ਰਾਈਵੇਟ ਐਬੂਲੈਂਸਾਂ ਵੱਲੋਂ ਆਪਣੇ ਪੱਧਰ ’ਤੇ ਮਨਚਾਹੇ ਰੇਟ ਲੈ ਕੇ ਮਰੀਜ਼ਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ।

ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਪ੍ਰਸ਼ਾਸਨ ਦੀ ਮਦਦ ਨਾਲ 18 ਐਬੂਲੈਂਸਾਂ ਅਤੇ 12 ਆਟੋਜ਼ ਦੇ ਚਲਾਨ ਕੀਤੇ ਗਏ ਹਨ। ਡਾ. ਕਰਮਜੀਤ ਸਿੰਘ ਅਨੁਸਾਰ ਜੇਕਰ ਭਵਿੱਖ ’ਚ ਕੋਈ ਵੀ ਐਬੂਲੈਂਸ ਦਾ ਕਰਿੰਦਾ ਜਾਂ ਆਟੋ ਚਾਲਕ ਮਰੀਜ਼ਾਂ ਦਾ ਸ਼ੋਸ਼ਣ ਕਰਦਾ ਹੋਇਆ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

By Gurpreet Singh

Leave a Reply

Your email address will not be published. Required fields are marked *