ਹੁਸ਼ਿਆਰਪੁਰ ‘ਚ ਪੰਜਾਬ ਪੁਲਸ ਨੇ ਕਰਤਾ ਵੱਡਾ ਐਨਕਾਊਂਟਰ!

ਨੈਸ਼ਨਲ ਟਾਈਮਜ਼ ਬਿਊਰੋ :- ਹੁਸ਼ਿਆਰਪੁਰ ਵਿਚ ਪੰਜਾਬ ਪੁਲਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮਾਹਿਲਪੁਰ ਵਿੱਚ ਮਨੀ ਚੇਂਜਰ ਦੀ ਦੁਕਾਨ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਦਾ ਅੱਜ ਸਵੇਰੇ ਪਿੰਡ ਰਾਮਪੁਰ ਬਿਲੜੋ ਗੜ੍ਹਸ਼ੰਕਰ ਇਲਾਕੇ ਵਿੱਚ ਪੁਲਸ ਨੇ ਐਨਕਾਊਂਟਰ ਕੀਤਾ ਹੈ।
ਮੌਕੇ ਉਤੇ ਪਹੁੰਚੇ ਡੀ. ਐੱਸ. ਪੀ. ਦਲਜੀਤ ਸਿੰਘ ਖੱਖ ਨੇ ਦੱਸਿਆ ਕਿ ਅੱਜ ਸਵੇਰੇ ਲੁਟੇਰਿਆਂ ਤੇ ਪੁਲਸ ਨਾਲ ਹੋਏ ਮੁਕਾਬਲੇ ਵਿਚ ਇਕ ਲੁਟੇਰਾ ਜ਼ਖ਼ਮੀ ਹੋਇਆ ਹੈ। ਇਸ ਦੌਰਾਨ ਜ਼ਖ਼ਮੀ ਲੁਟੇਰੇ ਸਮੇਤ ਦੋ ਹੋਰਨਾਂ ਲੁਟੇਰਿਆਂ ਨੂੰ ਪੁਲਸ ਨੇ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਕੋਲੋਂ 2 ਪਿਸਟਲ ਵੀ ਬਰਾਮਦ ਹੋਏ ਹਨ।

By Gurpreet Singh

Leave a Reply

Your email address will not be published. Required fields are marked *