ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਿਸ ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ 24 ਘੰਟਿਆਂ ਦੇ ਅੰਦਰ-ਅੰਦਰ ਸੰਸਦ ਮੈਂਬਰ ਸੁਖਜਿੰਦਰ ਸਿੰਘ ਸਿੰਘ ਰੰਧਾਵਾ ਦੇ ਬੇਟੇ ਨੂੰ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਪੁਲਿਸ ਨੇ ਧਮਕੀ ਦੇਣ ਵਾਲੇ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਕਾਬਿਲੇਗੌਰ ਹੈ ਕਿ ਸੋਸ਼ਲ ਮੀਡੀਆ ‘ਤੇ ਸੁਖਜਿੰਦਰ ਰੰਧਾਵਾ ਦੇ ਬੇਟੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।
ਜ਼ਿਕਰਯੋਗ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ, ਉਦੇਵੀਰ ਸਿੰਘ ਰੰਧਾਵਾ ਨੂੰ ਜੇਲ੍ਹ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਸੀ। ਸੁਖਜਿੰਦਰ ਰੰਧਾਵਾ ਨੇ ਲਿਖਿਆ ਕਿ ਬੀਤੇ ਕੱਲ੍ਹ ਉਨ੍ਹਾਂ ਦਾ ਇੱਕ ਸਾਥੀ ਉਨ੍ਹਾਂ ਦੇ ਪੁੱਤਰ ਨੂੰ ਮਿਲਿਆ ਸੀ ਤੇ ਜਾਣ ਤੋਂ ਇੱਕ ਘੰਟੇ ਦੇ ਅੰਦਰ-ਅੰਦਰ, ਉਸ ਦੇ ਉੱਪਰ ਗੋਲੀ ਚਲਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੈਂ ਸੰਸਦ ਸੈਸ਼ਨ ਲਈ ਦਿੱਲੀ ‘ਚ ਹਾਂ, ਕੋਈ ਵੀ ਗੈਂਗਸਟਰ ਮੈਨੂੰ ਹਿਲਾ ਨਹੀਂ ਸਕਦਾ।