ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਲੋਕਾਂ ਦੇ ਮਸਲੇ ਹਲ ਕਰਨ ਦਾ ਦਿੱਤਾ ਭਰੋਸਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਲੋਕਾਂ ਦੇ ਮਸਲੇ ਹਲ ਕਰਨ ਦਾ ਦਿੱਤਾ ਭਰੋਸਾ

ਸੰਧਵਾਂ ਪੰਜਾਬ (ਗੁਰਪ੍ਰੀਤ ਸਿੰਘ): ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਕੋਟਕਪੂਰਾ ਦੇ ਬਰਸਾਤੀ ਪਾਣੀ ਦੇ ਸਹੀ ਢੰਗ ਨਾਲ ਨਿਕਾਸ ਅਤੇ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਹੋਰ ਸਮੱਸਿਆਵਾਂ ਦੇ ਪੱਕੇ ਹੱਲ ਲਈ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੇ ਖ਼ਾਸ ਤੌਰ ਤੇ ਧਿਆਨ ਦਿੰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪਾਣੀ ਖੜ੍ਹਾ ਹੋ ਜਾਣ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸ਼ਹਿਰ ਵਿੱਚ ਡਰੇਨੇਜ ਸਿਸਟਮ ਅਤੇ ਹੋਰ ਪਾਣੀ ਦੀਆਂ ਨਿਕਾਸੀ ਲਾਈਨਾਂ ਦੀ ਨਿਯਮਤ ਸਫ਼ਾਈ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਇਸ ਸਮੱਸਿਆ ਤੋਂ ਸਦਾ ਲਈ ਰਾਹਤ ਮਿਲ ਸਕੇ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ।
ਇਸ ਤੋਂ ਇਲਾਵਾ ਮੀਟਿੰਗ ਦੌਰਾਨ ਕੋਟਕੂਪਰਾ ਸ਼ਹਿਰ ਦੇ ਨਵੇਂ ਬਣਨ ਵਾਲੇ ਬੱਸ ਸਟੈਂਡ ਅਤੇ ਨਵੇਂ ਬਣਨ ਵਾਲੇ ਤਹਿਸੀਲ ਕੰਪਲੈਕਸ, ਕੂੜੇ ਕਰਕਟ ਦੇ ਡੰਪਾਂ ਦੀਆਂ ਥਾਵਾਂ, ਸੀਵਰੇਜ ਲਾਈਨਾਂ ਦੀ ਮੁਰੰਮਤ ਅਤੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਕਿ ਸਾਰੇ ਸੰਬੰਧਿਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਐੱਸ.ਡੀ.ਐੱਮ. ਕੋਟਕੂਪਰਾ ਸ੍ਰੀ ਸੂਰਜ ਕੁਮਾਰ, ਐੱਸ.ਡੀ.ਐੱਮ. ਫ਼ਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਡੀ.ਆਰ.ਓ ਮੈਡਮ ਲਵਪ੍ਰੀਤ ਕੌਰ, ਐਡਵੋਕੋਟ ਬੀਰਇੰਦਰ ਸਿੰਘ ਸੰਧਵਾਂ, ਐੱਸ.ਡੀ.ਓ ਸ੍ਰੀ ਨਵੀਨ, ਐਸ.ਡੀ.ਓ ਸੀਵਰੇਜ ਬੋਰਡ ਭੋਲਾ, ਸੁਖਜੀਤ ਸਿੰਘ ਢਿੱਲਵਾਂ, ਸੁਖਵੰਤ ਸਿੰਘ ਪੱਕਾ, ਗੈਰੀ ਵੜਿੰਗ, ਅਮਨਦੀਪ ਸਿੰਘ, ਐੱਮ.ਸੀ. ਸਿਮਰਨਜੀਤ ਸਿੰਘ, ਈ.ਓ ਕੋਟਕਪੂਰਾ ਸ੍ਰੀ ਅੰਮ੍ਰਿਤ ਲਾਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

By Gurpreet Singh

Leave a Reply

Your email address will not be published. Required fields are marked *