ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ 26 ਜੂਨ ਨੂੰ ਲਾਇਆ ਜਾਵੇਗਾ ਖੁੱਲ੍ਹਾ ਦਰਬਾਰ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ 26 ਜੂਨ ਨੂੰ ਸਵੇਰੇ 10.30 ਵਜੇ ਕਾਨਫਰੰਸ ਹਾਲ ਦਫ਼ਤਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਵਿਖੇ ਇਕ ਖੁੱਲ੍ਹਾ ਦਰਬਾਰ/ਲੋਕ ਅਦਾਲਤ ਲਗਾਇਆ ਜਾਵੇਗਾ। ਇਸ ਖੁੱਲ੍ਹੇ ਦਰਬਾਰ ਦਾ ਮਕਸਦ ਔਰਤਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ ਪੁਲਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਲਈ ਇਕ ਸਿੱਧਾ ਅਤੇ ਸੁਗਮ ਮੰਚ ਉਪਲੱਬਧ ਕਰਵਾਉਣਾ ਹੈ।

ਇਸ ਦੌਰਾਨ ਲਗਾਏ ਗਏ ਮਾਮਲਿਆਂ ਦਾ ਮੌਕੇ ’ਤੇ ਨਿਪਟਾਰਾ ਕਰਵਾਉਣ ਲਈ ਉੱਚ ਅਧਿਕਾਰੀ ਮੌਜੂਦ ਰਹਿਣਗੇ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਗੁੰਝਲਦਾਰ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਉਣਾ ਕਮਿਸ਼ਨ ਦੀ ਪਹਿਲ ਹੈ। ਇਹ ਖੁੱਲ੍ਹਾ ਦਰਬਾਰ ਪੀੜਤ ਔਰਤਾਂ ਨੂੰ ਇਨਸਾਫ਼ ਦਿਵਾਉਣ ਵੱਲ ਇਕ ਮਹੱਤਵਪੂਰਨ ਕਦਮ ਹੋਵੇਗਾ।

By Gurpreet Singh

Leave a Reply

Your email address will not be published. Required fields are marked *