ਚੰਡੀਗੜ੍ਹ- ਪੰਜਾਬ ‘ਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਸੂਬੇ ‘ਚ ਵੱਧ ਤੋਂ ਵੱਧ ਤਾਪਮਾਨ 24 ਘੰਟਿਆਂ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਵਧਿਆ ਹੈ, ਜਦੋਂ ਕਿ ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਹੋ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ ਵਾਧਾ ਦੇਖਿਆ ਜਾਵੇਗਾ। ਹਾਲਾਂਕਿ ਸਵੇਰ-ਸ਼ਾਮ ਥੋੜਾ ਗਰਮੀ ਤੋਂ ਰਾਹਤ ਵਾਲਾ ਹੁੰਦਾ ਹੈ ਪਰ ਦਿਨ ਵੇਲੇ ਗਰਮੀ ਨੇ ਲੋਕਾਂ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ ਹੈ।
ਪੱਛਮੀ ਗੜਬੜ ਵੀ ਸਰਗਰਮ ਹੋ ਗਿਆ ਹੈ, ਪਰ ਪੰਜਾਬ ਅਤੇ ਮੈਦਾਨੀ ਇਲਾਕਿਆਂ ‘ਚ ਇਸ ਦਾ ਅਸਰ ਦਿਖਾਈ ਨਹੀਂ ਦੇਵੇਗਾ। ਆਉਣ ਵਾਲੇ ਦਿਨਾਂ ‘ਚ ਤਾਪਮਾਨ ਹੋਰ ਵਧੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪਹਿਲਾਂ ਹੀ ਅਲਰਟ ਕੀਤਾ ਹੋਇਆ ਹੈ ਕਿ ਇਸ ਵਾਰ ਗਰਮੀ ਸਾਰੇ ਪੁਰਾਣੇ ਰਿਕਾਰਡ ਤੋੜ ਦੇਵੇਗੀ।ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਪਿੰਡ ਦੀ ਪੰਚਾਇਤ ਦੇ ਸਖ਼ਤ ਫਰਮਾਨ ਜਾਰੀ, ਲਵ
