ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁੱਕਰਵਾਰ ਸਵੇਰੇ 11 ਵਜੇ ਸ਼ੁਰੂ ਹੋਵੇਗਾ। 21 ਮਾਰਚ ਤੋਂ 28 ਮਾਰਚ ਤੱਕ ਚੱਲਣ ਵਾਲੇ ਇਜਲਾਸ ’ਚ ਸੱਤਾ ਧਿਰ ਅਤੇ ਵਿਰੋਧੀ ਧਿਰ ’ਚ ਲੋਕਹਿੱਤ ਮੁੱਦਿਆਂ ’ਤੇ ਭਖਵੀਂ ਬਹਿਸ ਹੋਣ ਦੇ ਪੂਰੇ-ਪੂਰੇ ਆਸਾਰ ਹਨ। ਬਜਟ ਇਜਲਾਸ ਦੀ ਸ਼ੁਰੂਆਤ ਸਵੇਰੇ ਗਿਆਰਾਂ ਵਜੇ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ ਹੋਵੇਗੀ ਅਤੇ ਬਾਅਦ ਦੁਪਹਿਰ ਦੋ ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
