ਗੁਰਪ੍ਰੀਤ ਸਿੰਘ :- ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਕਾਰਵਾਈ ਅੱਜ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਦਨ ਦੀ ਅਗਲੀ ਬੈਠਕ ਹੁਣ ਸੋਮਵਾਰ ਨੂੰ ਹੋਵੇਗੀ।
ਅੱਜ ਜਦੋਂ ਚੌਥੇ ਦਿਨ ਸ਼ੁੱਕਰਵਾਰ ਨੂੰ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਪੰਜਾਬ ਵਿਧਾਨ ਸਭਾ ਵਿੱਚ ਇੱਕ ਵਾਰ ਫਿਰ ਗੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਗੂੰਜਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅਖ਼ਬਾਰਾਂ ਦੀਆਂ ਰਿਪੋਰਟਾਂ, ਐਨਜੀਟੀ ਰਿਪੋਰਟ ਅਤੇ ਈਡੀ ਦੀ ਕਾਰਵਾਈ ਦਾ ਹਵਾਲਾ ਦਿੰਦੇ ਹੋਏ ਸਰਕਾਰ ਤੋਂ ਜਵਾਬ ਮੰਗੇ।
ਇਸ ਦੌਰਾਨ, ਕੈਨੇਡਾ ਵਿੱਚ ਪੋਸਟ-ਗ੍ਰੈਜੂਏਟ ਵਰਕ ਪਰਮਿਟ (ਪੀਜੀਡਬਲਯੂਪੀ) ਦੇ ਮੁੱਦੇ ‘ਤੇ, ਐਨਆਰਆਈ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਉੱਥੇ ਫਸੇ ਪੰਜਾਬੀ ਵਿਦਿਆਰਥੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਇਆ ਗਿਆ ਹੈ।
ਜਿਸ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾਂ ਨੇ ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ। ਏਹ੍ਹ ਵੀ ਦੱਸ ਦਈਏ ਕਿ ਸੋਮਵਾਰ 10 ਅਗਸਤ ਨੂੰ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਵੀ ਹੈ ਅਤੇ ਮੌਜੂਦਾ ਸਰਕਾਰ ਦਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਆਖ਼ਰੀ ਵਿਧਾਨ ਸਭਾ ਸੈਸ਼ਨ ਵੀ ਹੈ।
