22 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ

ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਵੀਰਵਾਰ, 22 ਅਕਤੂਬਰ 2026 ਨੂੰ ਸਵੇਰੇ 11 ਵਜੇ ਬੁਲਾਇਆ ਹੈ।

ਪੰਜਾਬ ਵਿਧਾਨ ਸਭਾ ਦੀ ਕਾਰਵਾਈ 10 ਅਗਸਤ 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਸੀ।

ਇਹ ਸੈਸ਼ਨ ਪੰਜਾਬ ਵਿਧਾਨ ਸਭਾ ਦੇ ਕਾਰਜ-ਵਿਧੀ ਅਤੇ ਕਾਰਜ-ਸੰਚਾਲਨ ਨਿਯਮਾਂ ਦੇ ਨਿਯਮ 16 ਦੀ ਦੂਜੀ ਉਪ-ਧਾਰਾ (proviso) ਤਹਿਤ ਬੁਲਾਇਆ ਗਿਆ ਹੈ। ਸੈਸ਼ਨ ਲਈ ਤਾਰੀਖ਼-ਵਾਰ ਆਰਜ਼ੀ ਪ੍ਰੋਗਰਾਮ ਵੀ ਜਾਰੀ ਕਰ ਦਿੱਤਾ ਗਿਆ ਹੈ।

ਸੈਸ਼ਨ ਦੌਰਾਨ ਵਿਚਾਰੇ ਜਾਣ ਵਾਲੇ ਕੰਮ-ਕਾਜ ਬਾਰੇ ਹੋਰ ਵੇਰਵੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਉਲੀਕੇ ਜਾਣ ਦੀ ਉਮੀਦ ਹੈ।

By Gurpreet Singh

Leave a Reply

Your email address will not be published. Required fields are marked *