ਅੰਮ੍ਰਿਤਸਰ: ਅੰਮ੍ਰਿਤਸਰ ‘ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਗੋਲਡਨ ਐਵੇਨਿਊ ਦੇ ਬਾਹਰ ਅੰਨ੍ਹੇਵਾਹ ਗੋਲੀਬਾਰੀ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ, ਨੌਜਵਾਨ ਕ੍ਰੇਟਾ ਕਾਰ ‘ਚ ਸਫ਼ਰ ਕਰ ਰਹੇ ਸਨ ਜਦੋਂ ਮੋਟਰਸਾਈਕਲਾਂ ‘ਤੇ ਸਵਾਰ 5-6 ਹਮਲਾਵਰਾਂ ਨੇ ਉਸ ਦੇ ਗੋਲੀਆਂ ਨਾਲ ਹਮਲਾ ਕਰ ਦਿੱਤਾ।
ਇਸ ਘਟਨਾ ‘ਚ 24 ਸਾਲਾ ਨਿਮਿਸ਼ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸਦਾ ਦੋਸਤ ਹਰਪ੍ਰੀਤ ਗੰਭੀਰ ਜ਼ਖਮੀ ਹੋ ਗਿਆ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਹੈ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਕ੍ਰੇਟਾ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ। ਕਿਹਾ ਜਾ ਰਿਹਾ ਹੈ ਕਿ ਇਸ ਘਟਨਾ ਦੌਰਾਨ ਮੁਲਜ਼ਮਾਂ ਵੱਲੋਂ 14 ਗੋਲੀਆਂ ਚਲਾਈਆਂ ਗਈਆਂ ਸਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
