ਗੁਰਪ੍ਰੀਤ ਸਿੰਘ :- ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਗਲੇ ਪੰਜ ਦਿਨਾਂ ਦੌਰਾਨ ਵੀ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਅਨੁਸਾਰ ਇਸ ਸਮੇਂ ਦੌਰਾਨ ਘੱਟੋ-ਘੱਟ ਤਾਪਮਾਨ ‘ਚ ਕੋਈ ਵੱਡੀ ਤਬਦੀਲੀ ਆਉਣ ਦੀ ਉਮੀਦ ਨਹੀਂ ਹੈ। ਇਸ ਦੇ ਨਾਲ ਹੀ ਅੱਜ (20 ਨਵੰਬਰ) ਤੋਂ 22 ਨਵੰਬਰ ਤੱਕ ਸੂਬੇ ਦੇ ਕੁਝ ਇਲਾਕਿਆਂ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਰਾਤ ਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਕਿਵੇਂ ਦਾ ਰਹੇਗਾ ਮੌਸਮ?
20 ਨਵੰਬਰ: ਮੌਸਮ ਖੁਸ਼ਕ ਰਹੇਗਾ ਤੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਤੇ ਅੰਮ੍ਰਿਤਸਰ ‘ਚ ਕਿਤੇ-ਕਿਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
21 ਨਵੰਬਰ: ਮੌਸਮ ਖੁਸ਼ਕ ਰਹੇਗਾ ਤੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ (ਮੋਹਾਲੀ), ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਤੇ ਅੰਮ੍ਰਿਤਸਰ ‘ਚ ਕਿਤੇ-ਕਿਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
22 ਨਵੰਬਰ: ਮੌਸਮ ਖੁਸ਼ਕ ਰਹੇਗਾ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ‘ਚ ਕਿਤੇ-ਕਿਤੇ ਹਲਕੀ ਧੁੰਦ ਦੀ ਸੰਭਾਵਨਾ ਜਤਾਈ ਗਈ ਹੈ।
23 ਨਵੰਬਰ: ਮੌਸਮ ਖੁਸ਼ਕ ਤੇ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।
