ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਗੱਲਬਾਤ ਕਰਦਿਆਂ ਕਿਹਾ ਕਿ 2027 ਦੇ ਵਿਧਾਨ ਸਭਾ ਚੋਣਾਂ ’ਚ ਭਾਜਪਾ ਪੰਜਾਬ ’ਚ ਸਰਕਾਰ ਬਣਨ ’ਤੇ ਨਾ ਸਿਰਫ ਕਿਸਾਨਾਂ ਲਈ ਬਹੁਤ ਵੱਡੇ ਕਦਮ ਚੁੱਕੇਗੀ ਉੱਥੇ ਕਰਜ਼ਾ ਮੁਆਫੀ ਲਈ ਕੰਮ ਵੀ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਪਿੰਡਾਂ-ਸ਼ਹਿਰਾਂ ’ਚ ਅਮਨ-ਸ਼ਾਂਤੀ ਨੂੰ ਮੁੜ ਬਹਾਲ ਕਰ ਕੇ ਆਪਸੀ ਭਾਈਚਾਰਾ ਕਾਇਮ ਕਰੇਗੀ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ’ਚ ਭਾਜਪਾ ਦੀ ਸਰਕਾਰ ਆਵੇਗੀ ਤਾਂ ਕਰਜ਼ਾ ਮੁਆਫੀ ਦੇ ਨਾਲ-ਨਾਲ ਉਨ੍ਹਾਂ ਦੀ ਆਮਦਨ ਵਧਾਉਣ ਵਾਲੀਆਂ ਸਕੀਮਾਂ ਵੀ ਲਾਗੂ ਹੋਣਗੀਆਂ। ਬਿੱਟੂ ਨੇ ਗੈਂਗਸਟਰਵਾਦ ਖਿਲਾਫ ਵੀ ਸਖ਼ਤ ਰੁਖ ਅਪਣਾਉਂਦੇ ਹੋਏ ਕਿਹਾ ਕਿ ਪੰਜਾਬ ’ਚ ਗੋਲੀ ਚੱਲਣੀ ਤਾਂ ਦੂਰ ਗੈਂਗਸਟਰਾਂ ਵੱਲੋਂ ਫਿਰੌਤੀ ਲਈ ਆਉਣ ਵਾਲੇ ਟੈਲੀਫੋਨ ਵੀ ਬੰਦ ਹੋ ਜਾਣਗੇ। ਸਾਡੀ ਸਰਕਾਰ ਆਉਣ ’ਤੇ ਪੰਜਾਬ ਦੇ ਨੌਜਵਾਨਾਂ ਨੂੰ ਡਰ ਜਾਂ ਗੁਨਾਹ ਦੀ ਰਾਹ ਤੋਂ ਹਟਾ ਕੇ ਰੋਜ਼ਗਾਰ ਤੇ ਵਿਕਾਸ ਵਾਲੀ ਲੀਹ ’ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਗੁਨਾਹ, ਨਸ਼ੇ ਤੇ ਗੈਂਗਸਟਰਵਾਦ ਤੋਂ ਮੁਕਤ ਕਰਨਾ ਭਾਜਪਾ ਦੀ ਪਹਿਲੀ ਪ੍ਰਾਥਮਿਕਤਾ ਹੋਏਗੀ ਤੇ ਇਸ ਲਈ ਕੇਂਦਰ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਪੰਜਾਬ ਨੂੰ ਰੋਜ਼ਗਾਰ ਤੇ ਵਿਕਾਸ ਦੀ ਲੀਹ ’ਤੇ ਲਿਆਂਦਾ ਜਾਵੇਗਾ : ਬਿੱਟੂ
