ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਗੜਸ਼ੰਕਰ ਨਾਲ ਸਬੰਧਤ ਪੰਜਾਬੀ ਨੌਜਵਾਨ ਵਲੋਂ ਮਿਹਨਤ ਨਾਲ ਸਫ਼ਲਤਾ ਦੀਆਂ ਪੌੜੀਆਂ ਚੜ੍ਹ ਕੇ ਸ਼ਲਾਘਾਯੋਗ ਪ੍ਰਾਪਤੀ ਕਰਦਿਆਂ ਕਨੇਡੀਅਨ ਫ਼ੌਜ ’ਚ ਲੈਫ਼ਟੀਨੈਂਟ ਬਣ ਕਰ ਕੇ ਪੰਜਾਬ ਸਮੇਤ ਪੂਰੇ ਕੈਨੇਡਾ ਵਿਚ ਪੰਜਾਬੀਆਂ ਦੀ ਬੱਲੇ ਬੱਲੇ ਕਰਵਾ ਛੱਡੀ ਹੈ।
ਜਾਣਕਾਰੀ ਮੁਤਾਬਕ ਹੋਰਨਾਂ ਪੰਜਾਬੀ ਨੌਜਵਾਨਾਂ ਵਾਂਗ ਸਾਲ 2018 ’ਚ ਉਚੇਰੀ ਪੜ੍ਹਾਈ ਅਤੇ ਅਪਣੇ ਸੁਨਹਿਰੀ ਸੁਪਨਿਆਂ ਦੀ ਪੂਰਤੀ ਲਈ ਕੈਨੇਡਾ ਪੁੱਜੇ ਨੌਜਵਾਨ ਵਿਸ਼ਾਲ ਰਾਣਾ ਨੇ ਬਰੈਂਪਟਨ ਦੇ ਹੰਬਰ ਕਾਲਜ ਤੋਂ ਵਾਇਰਲੈਸ ਕਮਿਊਨੀਕੇਸ਼ਨ ਵਿਚ ਮਾਸਟਰ ਡਿਗਰੀ ਦੀ ਪੜ੍ਹਾਈ ਪੂਰੀ ਕੀਤੀ। ਇਸ ਉਪਰੰਤ ਉਸ ਵਲੋਂ ਹੋਰਨਾਂ ਲੋੜੀਂਦੇ ਮਾਪਦੰਡਾਂ ਨੂੰ ਪੂਰੇ ਕਰ ਕੇ ਪਿਛਲੇ ਦਿਨੀਂ ਕੈਨੇਡੀਅਨ ਫ਼ੌਜ ਵਿਚ ਅਪਣਾ ਕਮਿਸ਼ਨ ਪ੍ਰਾਪਤ ਕੀਤਾ ਗਿਆ। ਜਿੱਥੇ ਉਸ ਨੂੰ ਲੈਫ਼ਟੀਨੈਂਟ ਦਾ ਅਹੁਦਾ ਸੌਂਪਿਆ ਗਿਆ। ਵਿਸ਼ਾਲ ਰਾਣਾ ਦੀ ਇਸ ਪ੍ਰਾਪਤੀ ਲਈ ਕੈਨੇਡਾ ਵੱਸਦੇ ਭਾਰਤੀ ਅਤੇ ਪੰਜਾਬੀ ਭਾਈਚਾਰੇ ’ਚ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।