ਸਿਰਫ਼ ਲੋਕਾਂ ਦੀ ਹੀ ਨਹੀਂ, ਬੇਜ਼ੁਬਾਨਾਂ ਦੀ ਮਦਦ ਲਈ ਵੀ ਅੱਗੇ ਆ ਰਹੇ ਪੰਜਾਬੀ ਕਲਾਕਾਰ, ਗਿੱਪੀ ਨੇ ਕੀਤਾ ਇਹ ਨੇਕ ਕੰਮ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਕਈ ਪਿੰਡਾਂ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਜਿਸ ਨੂੰ ਵੇਖਦਿਆਂ ਕਈ ਸਮਾਜ ਸੇਵੀ ਸੰਸਥਾਵਾਂ ਦੇ ਨਾਲ-ਨਾਲ ਪੰਜਾਬ ਦੇ ਕਲਾਕਾਰਾਂ ਵੱਲੋਂ ਹੜ੍ਹ ਪੀੜਤਾਂ ਦੀ ਹਰ ਪੱਖੋਂ ਮਦਦ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਅਜਨਾਲਾ ਦੇ ਹੜ੍ਹ ਪੀੜਤਾਂ ਲਈ ਨੇਕ ਪਹਿਲ ਕਰਦੇ ਹੋਏ ਲੋਕਾਂ ਦੇ ਬੇਜ਼ੁਬਾਨ ਪਸ਼ੂਆਂ ਲਈ ਮੱਕੀ ਦੇ ਅਚਾਰ ਦਾ ਭਰਿਆ ਇਕ ਟਰੱਕ ਦਾਨ ਕੀਤਾ ਹੈ।

ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਜਾਰੀ ਕਰ ਕੇ ਅਜਨਾਲਾ ਦੇ ਪੀੜਤ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਅਜਨਾਲਾ ਦੇ ਰਾਧਾ ਸੁਆਮੀ ਡੇਰੇ ਵਿਖੇ ਆ ਕੇ ਆਪਣੇ ਪਸ਼ੂਆਂ ਲਈ ਅਚਾਰ ਲੈ ਕੇ ਜਾਣ। 

ਦੱਸ ਦੇਈਏ ਕਿ ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਰਿਲੀਫ ਫੰਡ ‘ਚ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਅਤੇ ਪੰਜਾਬੀ ਗਾਇਕ ਰਣਜੀਤ ਬਾਵਾ, ਬੱਬੂ ਮਾਨ ਅਤੇ ਸਤਿੰਦਰ ਸਰਤਾਜ ਵੱਲੋਂ ਵੀ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਦਾ ਐਲਾਨ ਕੀਤਾ ਗਿਆ ਸੀ।

By Gurpreet Singh

Leave a Reply

Your email address will not be published. Required fields are marked *