ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ ਹੁਣ ਪੰਜਾਬੀ ਭਾਸ਼ਾ ਨੂੰ ਸੂਬੇ ਦੇ ਸਾਰੇ ਸਕੂਲਾਂ ਵਿੱਚ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਦੀ ਸ਼ਰਤ ਲਗਾ ਦਿੱਤੀ ਹੈ, ਭਾਵੇਂ ਉਹ ਕਿਸੇ ਵੀ ਬੋਰਡ ਨਾਲ ਜੁੜੇ ਹੋਣ।
ਇਹ ਫੈਸਲਾ CBSE ਦੇ ਵਿਵਾਦ ਤੋਂ ਬਾਅਦ ਆਇਆ ਹੈ, ਜਿਸ ਕਰਕੇ ਪੰਜਾਬੀ ਭਾਸ਼ਾ ਦੀ ਮਹੱਤਾ ਨੂੰ ਲੈ ਕੇ ਚਰਚਾ ਹੋ ਰਹੀ ਸੀ।
ਹੁਣ ਦਸਵੀਂ ਜਮਾਤ ਤੱਕ ਪੰਜਾਬੀ ਪੜ੍ਹਨੀ ਜ਼ਰੂਰੀ ਹੋਵੇਗੀ, ਨਹੀਂ ਤਾਂ ਵਿਦਿਆਰਥੀਆਂ ਨੂੰ ਪਾਸ ਨਹੀਂ ਕੀਤਾ ਜਾਵੇਗਾ। ਜੇਕਰ ਕੋਈ ਸਕੂਲ ਇਹ ਨਿਯਮ ਨਹੀਂ ਮੰਨੇਗਾ, ਤਾਂ ਪੰਜਾਬ ਭਾਸ਼ਾ ਐਕਟ 2008 ਦੇ ਤਹਿਤ ਉਸ ‘ਤੇ ਸਖ਼ਤ ਕਾਰਵਾਈ ਹੋ ਸਕਦੀ ਹੈ। ਇਹ ਨਵਾਂ ਨਿਯਮ ਪੰਜਾਬੀ ਭਾਸ਼ਾ ਦੀ ਰਾਖੀ ਅਤੇ ਪ੍ਰਚਾਰ ਲਈ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
