ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਨੂੰ ਉਦੋਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਦਿਹਾਂਤ ਹੋ ਗਿਆ। ਉਨ੍ਹਾਂ ਨੇ ਸੋਮਵਾਰ ਸ਼ਾਮ 5 ਵਜੇ ਮੋਹਾਲੀ ਦੇ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ।
ਗੁਰਪੰਥ ਮਾਨ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ। ਗੁਰਪੰਥ ਇੱਕ ਕਮਿਸ਼ਨ ਏਜੰਟ ਅਤੇ ਕਿਸਾਨ ਸਨ। ਉਹ ਲਗਭਗ ਦੋ ਮਹੀਨਿਆਂ ਤੋਂ ਮੁਹਾਲੀ ਦੇ ਇੱਕ ਮਲਟੀ-ਸਪੈਸ਼ਲਿਟੀ ਹਸਪਤਾਲ ਵਿੱਚ ਜ਼ੇਰੇ-ਇਲਾਜ ਸਨ।
ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਯਾਨੀ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਕੀਤਾ ਜਾਵੇਗਾ। ਗੁਰਪੰਥ ਮਾਨ (68) ਮੂਲ ਰੂਪ ਵਿੱਚ ਗਿੱਦੜਬਾਹਾ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਰਿਸ਼ਤੇਦਾਰਾਂ ਅਨੁਸਾਰ ਕੁਝ ਦਿਨ ਪਹਿਲਾਂ ਗੁਰਪੰਥ ਦੀ ਹਾਲਤ ਵਿੱਚ ਸੁਧਾਰ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਹ ਕੁਝ ਦਿਨ ਘਰ ਵਿੱਚ ਹੀ ਰਹੇ। ਇਸ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਦੀ ਸਿਹਤ ਫਿਰ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ, ਪਰ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਗੁਰਪੰਥ ਮਾਨ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ। ਉਨ੍ਹਾਂ ਦੇ ਦੋਵੇਂ ਬੱਚੇ ਵਿਦੇਸ਼ ਵਿੱਚ ਵੱਸਦੇ ਹਨ।
ਗੁਰਪੰਥ ਮਾਨ, ਵੱਡੇ ਭਰਾ ਗੁਰਦਾਸ ਅਤੇ ਉਨ੍ਹਾਂ ਦੀ ਭੈਣ ਦੇ ਵਿਚਕਾਰਲੇ ਭਰਾ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 10 ਜੂਨ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਹੋਵੇਗਾ।
