ਰਾਜੀਵ ਸ਼ਰਮਾ :- ਇਟਲੀ ‘ਚ ਇੱਕ ਪੰਜਾਬੀ ਨੌਜਵਾਨ ਦੀ ਦਰਦਨਾਕ ਸਕਦਾ ਹਾਦਸੇ ‘ਚ ਮੌਤ ਹੋਣ ਦੀ ਖਰਾਬ ਸ੍ਹਾਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਣਧੀਰ ਸਿੰਘ ਵੱਜੋਂ ਹੋਈ ਹੈ। ਉਸ ਦੀ ਉਮਰ 44 ਸਾਲ ਦੀ ਸੀ ਅਤੇ ਉਹ ਮੋਗਾ ਦੇ ਪਿੰਡ ਬਿਲਾਸਪੁਰ ਦਾ ਰਹਿਣ ਵਾਲਾ ਸੀ ਅਤੇ ਲੰਬੇ ਸਮੇਂ ਤੋਂ ਆਪਣੇ ਪਰਿਵਾਰ ਸਮੇਤ ਇਟਲੀ ਵਿੱਚ ਰਹਿ ਰਿਹਾ ਸੀ।
ਰਣਧੀਰ ਸਿੰਘ ਨਾਲ ਇਟਲੀ ਦੇ ਜ਼ਿਲ੍ਹਾ ਮਨਤੋਵਾ ਦੇ ਸ਼ਹਿਰ ਕਸਤੀਲਿਉਨੇ ਦੇਲੇ ਸਤਾਵੀਏਰੇ ਵਿੱਚ ਇਹ ਸੜਕ ਹਾਦਸਾ ਵਾਪਰਿਆ ਜਿਸ ‘ਚ ਉਸ ਦੀ ਜਾਨ ਚਲੀ ਗਈ। ਇਟਾਲੀਅਨ ਮੀਡੀਆ ਮੁਤਾਬਕ ਰਣਵੀਰ ਸਿੰਘ ਸ਼ੁੱਕਰਵਾਰ ਸ਼ਾਮ ਇੱਕ ਦੁਕਾਨ ਤੋਂ ਬਾਹਰ ਨਿਕਲ ਕੇ ਆਪਣੀ ਕਾਰ ਵੱਲ ਜਾ ਰਿਹਾ ਸੀ ਤਾਂ ਇੱਕ ਜੀਪ ਕੰਪਾਸ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਉਸ ਦੀ 43 ਸਾਲਾ ਪਤਨੀ ਅਤੇ 8 ਤੇ 10 ਸਾਲ ਦੇ ਦੋ ਬੱਚੇ ਕਾਰ ਅੰਦਰ ਉਸ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਦੇ ਸ੍ਹਾਮਣੇ ਹੀ ਇਹ ਹਾਦਸਾ ਵਾਪਰਿਆ।
ਇਸ ਘਟਨਾ ਤੋਂ ਬਾਅਦ ਉਸ ਦੀ ਪਤਨੀ ਡੂੰਘੇ ਸਦਮੇ ਵਿੱਚ ਚਲੀ ਗਈ, ਜਿਸ ਕਾਰਨ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਰਣਵੀਰ ਸਿੰਘ ਦੀ ਮ੍ਰਿਤਕ ਦੇਹ ਨੂੰ ਮਨਤੋਵਾ ਦੇ ਸਰਕਾਰੀ ਹਸਪਤਾਲ ਵਿੱਚ ਰੱਖਿਆ ਗਿਆ ਹੈ।
ਜੀਪ ਇੱਕ 49 ਸਾਲਾ ਮੋਰੱਕੋ ਮੂਲ ਦੇ ਵਿਅਕਤੀ ਵੱਲੋਂ ਚਲਾਈ ਜਾ ਰਹੀ ਸੀ। ਟੱਕਰ ਇੰਨੀ ਭਿਆਨਕ ਸੀ ਕਿ ਰਣਵੀਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਐਮਰਜੈਂਸੀ ਸੇਵਾਵਾਂ ਤੁਰੰਤ ਸਰਗਰਮ ਹੋ ਗਈਆਂ। ਵੇਰੋਨਾ ਤੋਂ ਹੈਲੀਕਾਪਟਰ ਸਮੇਤ ਮੈਡੀਕਲ ਟੀਮਾਂ ਮੌਕੇ ’ਤੇ ਪਹੁੰਚੀਆਂ, ਪਰ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਰਣਵੀਰ ਸਿੰਘ ਦੀ ਜਾਨ ਨਹੀਂ ਬਚਾਈ ਜਾ ਸਕੀ।
ਹਾਦਸੇ ਤੋਂ ਬਾਅਦ ਪੁਲਿਸ ਨੇ ਜੀਪ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਜੀਪ ਇੱਕ 49 ਸਾਲਾ ਮੋਰੱਕੋ ਮੂਲ ਦੇ ਵਿਅਕਤੀ ਵੱਲੋਂ ਚਲਾਈ ਜਾ ਰਹੀ ਸੀ। ਪੁਲਿਸ ਨੇ ਘਟਨਾ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
