ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਗੁਰਪ੍ਰੀਤ ਸਿੰਘ :- ਅਮਰੀਕਾ ‘ਚ ਇੱਕ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਨੌਜਵਾਨ ਦੀ ਪਛਾਣ ਗੁਰਦੀਪ ਸਿੰਘ ਵੱਜੋਂ ਹੋਈ ਹੈ ਅਤੇ ਉਹ ਕਪੂਰਥਲਾ ਜ਼ਿਲ੍ਹੇ ਦੇ ਬੇਗੋਵਾਲ ਕਸਬੇ ਦੇ ਜੱਬੋਵਾਲ ਪਿੰਡ ਦਾ ਰਹਿਣ ਵਾਲਾ ਸੀ ਅਤੇ ਉਸ ਦੀ ਉਮਰ ਕਰੀਬ 28 ਸਾਲ ਦੀ ਸੀ।

ਮ੍ਰਿਤਕ ਨੌਜਵਾਨ ਗੁਰਦੀਪ ਸਿੰਘ ਲਗਭਗ 10 ਸਾਲ ਪਹਿਲਾਂ ਬਿਹਤਰ ਭਵਿੱਖ ਦੀ ਭਾਲ ਵਿੱਚ ਅਮਰੀਕਾ ਗਿਆ ਸੀ। ਰਿਪੋਰਟਾਂ ਅਨੁਸਾਰ, ਗੁਰਦੀਪ ਸਿੰਘ ਨਿਊਯਾਰਕ ਸ਼ਹਿਰ ਦੀ ਰਿਚਮੰਡ ਸਟਰੀਟ ‘ਤੇ ਪੀਜ਼ਾ ਡਿਲੀਵਰੀ ਬੁਆਏ ਵਜੋਂ ਕੰਮ ਕਰਨ ਜਾ ਰਿਹਾ ਸੀ। ਇਸ ਦੌਰਾਨ ਹੀ ਹਥਿਆਰਬੰਦ ਹਮਲਾਵਰਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਘਟਨਾ 22 ਅਗਸਤ ਨੂੰ ਵਾਪਰੀ ਸੀ।

ਉਸ ਦੇ ਪਿਤਾ ਪਿਆਰਾ ਲਾਲ ਨੇ ਦੱਸਿਆ ਨੇ ਉਸ ਨੇ ਆਪਣੇ ਪੁੱਤ ਗੁਰਦੀਪ ਨੂੰ ਵਿਦੇਸ਼ ਭੇਜਣ ਲਈ 30 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ, ਗੁਰਦੀਪ ਸਿੰਘ ਦਾ ਅਜੇ ਵਿਆਹ ਨਹੀਂ ਹੋਇਆ ਸੀ। ਉਸਦਾ ਪਰਿਵਾਰ ਪਿੰਡ ਵਿੱਚ ਡੀਜੇ ਦਾ ਕੰਮ ਕਰਕੇ ਆਪਣਾ ਘਰ ਤੋਰ ਰਿਹਾ ਹੈ।

ਗੁਰਦੀਪ ਸਿੰਘ ਦੇ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਉਣ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇ।

By Gurpreet Singh

Leave a Reply

Your email address will not be published. Required fields are marked *