ਐਡਮਿੰਟਨ ‘ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਲੁਧਿਆਣਾ ਨਾਲ ਸਬੰਧਤ ਸੀ ਇੰਦਰਪਾਲ

ਨੈਸ਼ਨਲ ਟਾਈਮਜ਼ ਬਿਊਰੋ :- ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 41 ਸਾਲਾਂ ਦੇ ਇੰਦਰਪਾਲ ਸਿੰਘ ਵਜੋਂ ਹੋਈ ਹੈ, ਜੋ ਲੁਧਿਆਣਾ (ਪੰਜਾਬ) ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।

ਇੰਦਰਪਾਲ ਸਿੰਘ ਤਕਰੀਬਨ ਡੇਢ ਸਾਲ ਪਹਿਲਾਂ ਹੀ ਹਾਂਗਕਾਂਗ ਤੋਂ ਕੈਨੇਡਾ ਆਇਆ ਸੀ ਅਤੇ ਇਥੇ ਆਪਣਾ ਭਵਿੱਖ ਸੰਵਾਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਹਾਲਾਤਾਂ ਦੇ ਅਨੁਸਾਰ, ਹੱਤਿਆ ਕਿਸੇ ਵਿਅਕਤੀਗਤ ਰੰਜਿਸ਼ ਜਾਂ ਗੈਂਗਵਾਰ ਨਾਲ ਜੁੜੀ ਹੋ ਸਕਦੀ ਹੈ, ਹਾਲਾਂਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

By Rajeev Sharma

Leave a Reply

Your email address will not be published. Required fields are marked *