ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਵੱਲੋਂ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲਿਆਂ ਨੂੰ ਇਕ ਵਾਰ ਫ਼ਿਰ ਵੱਡੀ ਰਾਹਤ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਪਹਿਲਾਂ 31 ਜੁਲਾਈ ਤਕ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲਿਆਂ ਨੂੰ 18 ਫ਼ੀਸਦੀ ਵਿਆਜ ਤੇ 20 ਫ਼ੀਸਦੀ ਪਨੈਲਟੀ ਤੋਂ ਛੋਟ ਦਿੱਤੀ ਗਈ ਸੀ। ਇਹ ਡੈੱਡਲਾਈਨ ਖ਼ਤਮ ਹੋਣ ਤੋਂ ਬਾਅਦ ਸਰਕਾਰ ਵੱਲੋਂ ਇਕ ਵਾਰ ਫ਼ਿਰ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ।
ਹੁਣ ਜਿਹੜੇ ਲੋਕ 15 ਅਗਸਤ ਤਕ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣਗੇ, ਉਨ੍ਹਾਂ ਨੂੰ 18 ਫ਼ੀਸਦੀ ਵਿਆਜ ਤੇ 20 ਫ਼ੀਸਦੀ ਪਨੈਲਟੀ ਤੋਂ ਛੋਟ ਮਿਲੇਗੀ। ਇਸੇ ਤਰ੍ਹਾਂ ਜਿਨ੍ਹਾਂ ਲੋਕਾਂ ਨੇ ਗਲਤ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਹੈ, ਉਨ੍ਹਾਂ ਨੂੰ ਜੋ 100 ਫ਼ੀਸਦੀ ਜੁਰਮਾਨਾ ਲਗਦਾ ਸੀ, ਉਹ ਵੀ 15 ਅਗਸਤ ਤਕ ਮੁਆਫ਼ ਰਹੇਗਾ।