ਕੋਲੰਬੀਆ ਵਿੱਚ ਡੋਂਕਰਾਂ ਕੋਲ ਫਸੇ ਪੰਜਾਬੀਆਂ ਨੇ ਭਾਰਤ ਵਾਪਸ ਲਿਆਉਣ ਦੀ ਲਗਾਈ ਸੀ ਗੁਹਾਰ

ਅੰਮ੍ਰਿਤਸਰ – ਕੋਲੰਬੀਆ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਵੱਲ ਰਵਾਨਾ ਹੋ ਰਹੇ ਪੰਜਾਬ ਦੇ ਤਿੰਨ ਨੌਜਵਾਨ ਕਰਨਦੀਪ ਸਿੰਘ, ਗੁਰਨਾਮ ਸਿੰਘ ਅਤੇ ਰਮਨਦੀਪ ਸਿੰਘ ਜਦੋਂ ਰਸਤੇ ਵਿੱਚ ਡੋਂਕਰਾਂ ਦੇ ਹੱਥ ਚ ਚੜ੍ਹ ਗਏ, ਤਾਂ ਉਨ੍ਹਾਂ ਨੇ ਇੱਕ ਵੀਡੀਓ ਰਾਹੀਂ ਭਾਰਤ ਸਰਕਾਰ ਤੋਂ ਬਚਾਅ ਦੀ ਅਪੀਲ ਕੀਤੀ। ਇਹ ਵੀਡੀਓ ਵਾਇਰਲ ਹੋਣ ਉਪਰੰਤ ਭਾਰਤੀ ਦੂਤਾਵਾਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਡੋਂਕਰਾਂ ਦੀ ਕੈਦ ਤੋਂ ਛੁਡਵਾ ਲਿਆ ਗਿਆ।

ਇਹ ਤਿੰਨੋ ਨੌਜਵਾਨ ਇੱਕ ਹੋਟਲ ਵਿੱਚ ਠਹਿਰਾਏ ਗਏ ਸਨ, ਜਿੱਥੇ ਉਨ੍ਹਾਂ ਦੀ ਭਾਰਤ ਵਾਪਸੀ ਲਈ ਟਿਕਟਾਂ ਅਤੇ ਦਸਤਾਵੇਜ਼ੀ ਕਾਰਵਾਈ ਚੱਲ ਰਹੀ ਸੀ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਉਨ੍ਹਾਂ ਨੇ ਫਿਰ ਇੱਕ ਵਾਰੀ ਹੋਟਲ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਅਤੇ ਅੱਜ ਤੱਕ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗਿਆ। ਇਸ ਘਟਨਾ ਨੇ ਵਿਦੇਸ਼ ਵਿਭਾਗ ਅਤੇ ਪੰਜਾਬ ਸਰਕਾਰ ਨੂੰ ਵੀ ਹੈਰਾਨ ਕਰ ਦਿੱਤਾ ਹੈ।

ਐਨਆਰਆਈ ਮਾਮਲਿਆਂ ਦੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਤਿੰਨੇ ਨੌਜਵਾਨ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਨੇ ਦੁੱਖ ਪ੍ਰਗਟਾਇਆ ਕਿ ਇਨ੍ਹਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ, ਇਹ ਫਿਰ ਤੋਂ ਗ਼ੈਰਕਾਨੂੰਨੀ ਰਸਤੇ ਪਕੜ ਰਹੇ ਹਨ। ਉਨ੍ਹਾਂ ਪੰਜਾਬੀ ਨੌਜਵਾਨਾਂ ਨੂੰ ਸੁਨੇਹਾ ਦਿੱਤਾ ਕਿ ਉਹ ਇਨ੍ਹਾਂ ਖ਼ਤਰਨਾਕ ਰਸਤਿਆਂ ਤੋਂ ਬਚਣ ਅਤੇ ਕਾਨੂੰਨੀ ਤਰੀਕੇ ਨਾਲ ਹੀ ਵਿਦੇਸ਼ ਜਾਣ ਦੀ ਕੋਸ਼ਿਸ਼ ਕਰਨ।

By Gurpreet Singh

Leave a Reply

Your email address will not be published. Required fields are marked *