ਪੰਜਾਬ ਦੇ ਕਰਨਲ ਮਨਪ੍ਰੀਤ ਸਿੰਘ ਮਰਨ ਉਪਰੰਤ ਕੀਰਤੀ ਚੱਕਰ ਨਾਲ ਸਨਮਾਨਿਤ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤੀ ਫੌਜ ਦੇ ਬਹਾਦਰ ਅਫਸਰ ਕਰਨਲ ਮਨਪ੍ਰੀਤ ਸਿੰਘ ਨੇ ਦੇਸ਼ ਦੀ ਰੱਖਿਆ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਅਤੇ ਅਮਰ ਨਾਇਕਾਂ ਦੀ ਸ਼੍ਰੇਣੀ ਵਿੱਚ ਆਪਣਾ ਨਾਮ ਦਰਜ ਕਰਵਾਇਆ।ਅੱਤਵਾਦ ਵਿਰੁੱਧ ਲੜਦੇ ਹੋਏ ਬੇਮਿਸਾਲ ਬਹਾਦਰੀ, ਅਗਵਾਈ ਅਤੇ ਹਿੰਮਤ ਦਾ ਪ੍ਰਦਰਸ਼ਨ ਕਰਨ ਲਈ ਭਾਰਤ ਸਰਕਾਰ ਦੁਆਰਾ ਉਹਨਾਂ ਨੂੰ ਮਰਨ ਉਪਰੰਤ “ਕਿਰਤੀ ਚੱਕਰ” ਨਾਲ ਸਨਮਾਨਿਤ ਕੀਤਾ ਗਿਆ।
ਕਰਨਲ ਮਨਪ੍ਰੀਤ ਸਿੰਘ ਭਾਰਤੀ ਫੌਜ ਦੀ ਸਿੱਖ ਲਾਈਟ ਇਨਫੈਂਟਰੀ, 19 ਰਾਸ਼ਟਰੀ ਰਾਈਫਲਜ਼ ਵਿੱਚ ਤਾਇਨਾਤ ਸਨ। ਉਨ੍ਹਾਂ ਦਾ ਪਰਿਵਾਰ ਨਿਊ ਚੰਡੀਗੜ੍ਹ ਵਿੱਚ ਵਸਿਆ ਹੋਇਆ ਹੈ ਅਤੇ ਹਰ ਸਾਲ ਉਨ੍ਹਾਂ ਦੀ ਬਰਸੀ ‘ਤੇ ਸ਼ਹੀਦੀ ਸੰਮੇਲਨ ਦਾ ਆਯੋਜਨ ਕੀਤਾ ਜਾਂਦਾ ਹੈ।
ਉਨ੍ਹਾਂ ਦੀ ਕੁਰਬਾਨੀ ਦਾ ਦਿਨ 13 ਸਤੰਬਰ 2023 ਸੀ। ਇਹ ਦਿਨ ਭਾਰਤੀ ਫੌਜੀ ਇਤਿਹਾਸ ਵਿੱਚ ਹਿੰਮਤ ਅਤੇ ਸਮਰਪਣ ਦੀ ਇੱਕ ਉਦਾਹਰਣ ਵਜੋਂ ਦਰਜ ਹੈ। ਕਰਨਲ ਮਨਪ੍ਰੀਤ ਸਿੰਘ ਜੰਮੂ ਅਤੇ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੀਆਂ ਸੰਘਣੀਆਂ ਪਹਾੜੀਆਂ ਵਿੱਚ ਇੱਕ ਵਿਸ਼ੇਸ਼ “ਸਰਚ ਐਂਡ ਡਿਸਟ੍ਰੋ ਆਪ੍ਰੇਸ਼ਨ” ਦੀ ਅਗਵਾਈ ਕਰ ਰਹੇ ਸਨ। ਇਹ ਕਾਰਵਾਈ ਅੱਤਵਾਦੀ ਗਤੀਵਿਧੀਆਂ ਨੂੰ ਬੇਅਸਰ ਕਰਨ ਅਤੇ ਇਲਾਕੇ ਵਿੱਚ ਸ਼ਾਂਤੀ ਬਹਾਲ ਕਰਨ ਲਈ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੇ ਨਾਲ ਜੰਮੂ-ਕਸ਼ਮੀਰ ਪੁਲਿਸ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਹਿਮਾਯੂੰ ਮੁਜ਼ਮਿਲ ਭੱਟ ਵੀ ਸਨ, ਜਿਨ੍ਹਾਂ ਨੇ ਇਸ ਕਾਰਵਾਈ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।

By Gurpreet Singh

Leave a Reply

Your email address will not be published. Required fields are marked *