ਪੰਜਾਬ ਦਾ ਮਸ਼ਹੂਰ ਟੋਲ ਪਲਾਜ਼ਾ ਹੋ ਗਿਆ ਫ਼ਰੀ! ਬਿਨਾਂ ਟੈਕਸ ਦਿੱਤੇ ਲੰਘ ਰਹੀਆਂ ਗੱਡੀਆਂ

ਲੁਧਿਆਣਾ : ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਲਗਾ ਕੇ ਲਾਡੋਵਾਲ ਟੋਲ ਪਲਾਜ਼ਾ ਨੂੰ ਫ਼ਰੀ ਕਰਵਾ ਦਿੱਤਾ ਗਿਆ ਤੇ ਕਿਸੇ ਵੀ ਗੱਡੀ ਤੋਂ ਟੋਲ ਟੈਕਸ ਵਸੂਲ ਨਹੀਂ ਕਰਨ ਦਿੱਤਾ ਗਿਆ। ਇਸ ਦੌਰਾਨ ਸਾਰੀਆਂ ਗੱਡੀਆਂ ਬਿਨਾਂ ਟੈਕਸ ਦਿੱਤੇ ਟੋਲ ਪਲਾਜ਼ਾ ਤੋਂ ਲੰਘਦੀਆਂ ਰਹੀਆਂ।

PunjabKesari

ਰੋਸ ਪ੍ਰਦਰਸ਼ਨ ਕਰਦਿਆਂ ਕਰਮਜੀਤ ਸਿੰਘ, ਗੁਰਿੰਦਰ ਸਿੰਘ, ਸੁਖਦੇਵ ਸਿੰਘ, ਬੂਟਾ ਸਿੰਘ, ਜਗਜੀਤ ਸਿੰਘ, ਸੁਖਵਿੰਦਰ ਸਿੰਘ, ਅਜਮੇਰ ਸਿੰਘ, ਜਤਿੰਦਰ ਸਿੰਘ ਜੋਤੀ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ 4 ਸਾਲਾਂ ਤੋਂ ਲੋਕਾਂ ਨੂੰ ਗੁੰਮਰਾਹ ਕਰਦੀ ਆ ਰਹੀ ਹੈ।

PunjabKesari

ਉਨ੍ਹਾਂ ਦੱਸਿਆ ਕਿ ਪਿਛਲੇ 4 ਸਾਲਾਂ ਤੋਂ ਪੰਜਾਬ ਸਰਕਾਰ ਬੇਅਦਬੀ ਦੇ ਮਾਮਲਿਆਂ ਵਿਚ ਕੋਈ ਵੀ ਸਖ਼ਤ ਕਾਨੂੰਨ ਨਹੀਂ ਬਣਾਇਆ, ਜਿਸ ਕਾਰਨ ਅੱਜ ਪੰਜਾਬ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਕਿਸਾਨ ਯੂਨੀਅਨ ਵੱਲੋਂ ਪੰਜਾਬ ਸਰਕਾਰ ਨੂੰ ਇਹ ਚੇਤਾਵਨੀ ਦਿੱਤੀ ਜਾ ਰਹੀ ਹੈ ਕਿ ਜੇਕਰ ਜਲਦੀ ਤੋਂ ਜਲਦੀ ਉਨ੍ਹਾਂ ਨੇ ਬੇਅਦਬੀ ਦੇ ਮਾਮਲਿਆਂ ਵਿਚ ਸਖ਼ਤ ਕਾਨੂੰਨ ਨਹੀਂ ਬਣਾਇਆ ਤਾਂ ਕਿਸਾਨ ਯੂਨੀਅਨ ਪੰਜਾਬ ਸਰਕਾਰ ਦੇ ਖ਼ਿਲਾਫ਼ ਆਪਣੀ ਮੁਹਿੰਮ ਹੋਰ ਤੇਜ਼ ਕਰੇਗੀ। 

By Gurpreet Singh

Leave a Reply

Your email address will not be published. Required fields are marked *