ਪੂਤਿਨ ਇਸ ਸਾਲ ਭਾਰਤ ਆਉਣਗੇ, ਤਿਆਰੀਆਂ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਇਸ ਸਾਲ ਭਾਰਤ ਦੌਰੇ ’ਤੇ ਆਉਣਗੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਰਤ ਆਉਣ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ ਅਤੇ ਇਸ ਲਈ ਤਿਆਰੀਆਂ ਚੱਲ ਰਹੀਆਂ ਹਨ। ਇਹ ਜਾਣਕਾਰੀ ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਅੱਜ ਸਾਂਝੀ ਕੀਤੀ।

ਰੂਸੀ ਅੰਤਰਰਾਸ਼ਟਰੀ ਮਾਮਲਿਆਂ ਦੀ ਪਰਿਸ਼ਦ ਵੱਲੋਂ ਰੂਸ ਅਤੇ ਭਾਰਤ ਸਬੰਧਾਂ ਵਲੋਂ ਕਰਵਾਏ ਸਮਾਗਮ ਦੌਰਾਨ ਇਹ ਜਾਣਕਾਰੀ ਲਾਵਰੋਵ ਨੇ ਦਿੰਦਿਆਂ ਕਿਹਾ ਕਿ ਪੂਤਿਨ ਦੇ ਭਾਰਤ ਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ, ਉਨ੍ਹਾਂ ਦੌਰੇ ਦੀਆਂ ਤਰੀਕਾਂ ਦਾ ਖੁਲਾਸਾ ਨਹੀਂ ਕੀਤਾ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੁਲਾਈ 2024 ਵਿੱਚ ਰੂਸ ਦਾ ਦੌਰਾ ਕੀਤਾ ਸੀ। ਇਸ ਦੌਰੇ ਦੌਰਾਨ ਮੋਦੀ ਨੇ ਪੂਤਿਨ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ ਸੀ।

By Rajeev Sharma

Leave a Reply

Your email address will not be published. Required fields are marked *