ਕਤਰ ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

ਰਾਜੀਵ ਸ਼ਰਮਾ :- ਕਤਰ ਦੇ ਰਾਸ ਲਾਫਾਨ ਇੰਡਸਟਰੀਅਲ ਸਿਟੀ ਵਿੱਚ ਗੈਸ ਪਲਾਂਟ ਵਿੱਚ ਹੋਏ ਭਿਆਨਕ ਧਮਾਕੇ ਵਿੱਚ ਮਾਰੇ ਗਏ 12 ਭਾਰਤੀ ਨਾਗਰਿਕਾਂ ਵਿੱਚੋਂ ਚਾਰ ਦੀਆਂ ਲਾਸ਼ਾਂ ਭਾਰਤ ਭੇਜੀਆਂ ਜਾ ਰਹੀਆਂ ਹਨ। ਦੋਹਾ ਸਥਿਤ ਭਾਰਤੀ ਦੂਤਾਵਾਸ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ਅਕਾਊਂਟ ‘X’ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।

ਐਤਵਾਰ ਨੂੰ ਹੋਏ ਇਸ ਧਮਾਕੇ ਵਿੱਚ ਕੁੱਲ 13 ਲੋਕਾਂ ਦੀ ਮੌਤ ਹੋਈ ਸੀ, ਜਿਨ੍ਹਾਂ ਵਿੱਚ 12 ਭਾਰਤੀ ਅਤੇ ਇੱਕ ਪਾਕਿਸਤਾਨੀ ਨਾਗਰਿਕ ਸ਼ਾਮਲ ਸੀ। ਭਾਰਤੀ ਦੂਤਾਵਾਸ ਨੇ ਕਿਹਾ ਕਿ ਬਾਕੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਵੀ ਲੋੜੀਂਦੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਕਾਰਵਾਈਆਂ ਪੂਰੀਆਂ ਹੋਣ ਤੋਂ ਬਾਅਦ ਵਤਨ ਭੇਜਿਆ ਜਾਵੇਗਾ।

By Rajeev Sharma

Leave a Reply

Your email address will not be published. Required fields are marked *